2 ਇਤਿਹਾਸ1
ਸ਼ਲੋਮੋਨ ਦਾ ਬੁੱਧ ਮੰਗਣਾ
1ਦਾਵੀਦ ਦੇ ਪੁੱਤਰ ਸ਼ਲੋਮੋਨ ਨੇ ਆਪਣੇ ਰਾਜ ਉੱਤੇ ਆਪਣੇ ਆਪ ਨੂੰ ਦ੍ਰਿੜ੍ਹਤਾ ਨਾਲ ਕਾਇਮ ਕੀਤਾ, ਕਿਉਂਕਿ ਉਸ ਦਾ ਪਰਮੇਸ਼ਵਰ ਉਸ ਦੇ ਨਾਲ ਸੀ ਅਤੇ ਉਸ ਨੇ ਉਸ ਨੂੰ ਬਹੁਤ ਮਹਾਨ ਬਣਾਇਆ ਸੀ।2ਤਦ ਸ਼ਲੋਮੋਨ ਨੇ ਸਾਰੇ ਇਸਰਾਏਲ ਨਾਲ, ਹਜ਼ਾਰਾਂ ਅਤੇ ਸੈਂਕੜਿਆਂ ਦੇ ਸਰਦਾਰਾਂ ਨਾਲ, ਨਿਆਂਈਆਂ ਦੇ ਨਾਲ ਅਤੇ ਇਸਰਾਏਲ ਦੇ ਸਾਰੇ ਆਗੂਆਂ, ਘਰਾਣਿਆਂ ਦੇ ਮੁਖੀਆਂ ਨਾਲ, ਗੱਲ ਕੀਤੀ।3ਅਤੇ ਸ਼ਲੋਮੋਨ ਅਤੇ ਸਾਰੀ ਸਭਾ ਗਿਬਓਨ ਦੇ ਉੱਚੇ ਸਥਾਨ ਨੂੰ ਗਈ। ਕਿਉਂਕਿ ਉੱਥੇ ਪਰਮੇਸ਼ਵਰ ਦੀ ਮੰਡਲੀ ਦਾ ਤੰਬੂ ਸੀ, ਜਿਸ ਨੂੰ ਪਰਮੇਸ਼ਵਰ ਦੇ ਸੇਵਕ ਮੋਸ਼ੇਹ ਨੇ ਉਜਾੜ ਵਿੱਚ ਬਣਾਇਆ ਸੀ।4ਹੁਣ ਦਾਵੀਦ ਪਰਮੇਸ਼ਵਰ ਦੇ ਸੰਦੂਕ ਨੂੰ ਕਿਰਯਥ-ਯਾਰੀਮ ਤੋਂ ਉਸ ਥਾਂ ਉੱਤੇ ਲਿਆਇਆ ਸੀ, ਜਿੱਥੇ ਉਸ ਨੇ ਉਸ ਲਈ ਜਗ੍ਹਾ ਤਿਆਰ ਕੀਤੀ ਸੀ। ਕਿਉਂ ਜੋ ਉਸ ਨੇ ਯੇਰੂਸ਼ਲੇਮ ਵਿੱਚ ਉਸ ਲਈ ਇੱਕ ਤੰਬੂ ਖੜ੍ਹਾ ਕੀਤਾ ਸੀ।5ਪਰ ਪਿੱਤਲ ਦੀ ਜਗਵੇਦੀ ਜਿਹੜੀ ਊਰੀ ਦੇ ਪੁੱਤਰ ਬਸਲਏਲ, ਹੂਰ ਦੇ ਪੁੱਤਰ ਨੇ ਬਣਾਈ ਸੀ, ਗਿਬਓਨ ਵਿੱਚ ਯਾਹਵੇਹ ਦੇ ਡੇਰੇ ਦੇ ਸਾਹਮਣੇ ਸੀ; ਇਸ ਲਈ ਸ਼ਲੋਮੋਨ ਅਤੇ ਸਭਾ ਨੇ ਉੱਥੇ ਉਸ ਤੋਂ ਪੁੱਛ-ਗਿੱਛ ਕੀਤੀ।6ਸ਼ਲੋਮੋਨ ਮੰਡਲੀ ਦੇ ਤੰਬੂ ਵਿੱਚ ਯਾਹਵੇਹ ਦੇ ਅੱਗੇ ਪਿੱਤਲ ਦੀ ਜਗਵੇਦੀ ਉੱਤੇ ਗਿਆ ਅਤੇ ਉਸ ਉੱਤੇ ਇੱਕ ਹਜ਼ਾਰ ਹੋਮ ਦੀਆਂ ਭੇਟਾਂ ਚੜ੍ਹਾਈਆਂ।7ਉਸ ਰਾਤ ਪਰਮੇਸ਼ਵਰ ਨੇ ਸ਼ਲੋਮੋਨ ਨੂੰ ਦਰਸ਼ਣ ਦਿੱਤਾ ਅਤੇ ਉਸ ਨੂੰ ਕਿਹਾ, “ਜੋ ਕੁਝ ਤੂੰ ਚਾਹੁੰਦਾ ਹੈ ਮੰਗ ਮੈਂ ਤੈਨੂੰ ਦੇਵਾਂ।”8ਸ਼ਲੋਮੋਨ ਨੇ ਪਰਮੇਸ਼ਵਰ ਨੂੰ ਉੱਤਰ ਦਿੱਤਾ, “ਤੂੰ ਮੇਰੇ ਪਿਤਾ ਦਾਵੀਦ ਉੱਤੇ ਬਹੁਤ ਵੱਡੀ ਦਯਾ ਕੀਤੀ ਹੈ ਅਤੇ ਉਸ ਦੀ ਥਾਂ ਮੈਨੂੰ ਰਾਜਾ ਬਣਾਇਆ ਹੈ।9ਹੁਣ, ਹੇ ਯਾਹਵੇਹ ਪਰਮੇਸ਼ਵਰ, ਮੇਰੇ ਪਿਤਾ ਦਾਵੀਦ ਨਾਲ ਕੀਤੇ ਵਾਅਦੇ ਨੂੰ ਪੂਰਾ ਕਰ, ਕਿਉਂ ਜੋ ਤੂੰ ਮੈਨੂੰ ਧਰਤੀ ਦੀ ਧੂੜ ਵਾਂਗ ਅਣਗਿਣਤ ਲੋਕਾਂ ਉੱਤੇ ਰਾਜਾ ਬਣਾਇਆ ਹੈ।10ਮੈਨੂੰ ਬੁੱਧ ਅਤੇ ਗਿਆਨ ਦੇ ਤਾਂ ਜੋ ਮੈਂ ਇਸ ਪਰਜਾ ਦੀ ਅਗਵਾਈ ਕਰਾਂ ਕਿਉਂ ਜੋ ਤੇਰੀ ਇਸ ਵੱਡੀ ਪਰਜਾ ਦਾ ਨਿਆਂ ਕੌਣ ਕਰ ਸਕਦਾ ਹੈ?”11ਪਰਮੇਸ਼ਵਰ ਨੇ ਸ਼ਲੋਮੋਨ ਨੂੰ ਕਿਹਾ, “ਕਿਉਂਕਿ ਇਹ ਤੇਰੇ ਦਿਲ ਦੀ ਇੱਛਾ ਹੈ ਅਤੇ ਤੂੰ ਦੌਲਤ, ਸੰਪਤੀ ਜਾਂ ਇੱਜ਼ਤ ਨਹੀਂ ਮੰਗੀ, ਨਾ ਹੀ ਆਪਣੇ ਦੁਸ਼ਮਣਾਂ ਦੀ ਮੌਤ, ਅਤੇ ਕਿਉਂਕਿ ਤੂੰ ਮੇਰੇ ਇਨ੍ਹਾਂ ਲੋਕਾਂ ਉੱਤੇ ਰਾਜ ਕਰਨ ਲਈ ਲੰਮੀ ਉਮਰ ਨਹੀਂ ਮੰਗੀ ਪਰ ਬੁੱਧ ਅਤੇ ਗਿਆਨ ਮੰਗਿਆ ਹੈ। ਜਿਨ੍ਹਾਂ ਲੋਕਾਂ ਉੱਤੇ ਮੈਂ ਤੈਨੂੰ ਰਾਜਾ ਬਣਾਇਆ ਹੈ,12ਇਸ ਲਈ ਤੈਨੂੰ ਬੁੱਧ ਅਤੇ ਗਿਆਨ ਦਿੱਤਾ ਜਾਂਦਾ ਹੈ ਅਤੇ ਮੈਂ ਤੈਨੂੰ ਦੌਲਤ, ਸੰਪਤੀ ਅਤੇ ਇੱਜ਼ਤ ਵੀ ਦਿਆਂਗਾ, ਜਿਵੇਂ ਕਿ ਤੇਰੇ ਤੋਂ ਪਹਿਲਾਂ ਕਿਸੇ ਰਾਜੇ ਕੋਲ ਨਹੀਂ ਸੀ ਅਤੇ ਨਾ ਤੇਰੇ ਤੋਂ ਬਾਅਦ ਕਿਸੇ ਕੋਲ ਹੋਵੇਗੀ।”13ਤਦ ਸ਼ਲੋਮੋਨ ਮੰਡਲੀ ਦੇ ਤੰਬੂ ਦੇ ਅੱਗੇ ਗਿਬਓਨ ਦੇ ਉੱਚੇ ਸਥਾਨ ਤੋਂ ਯੇਰੂਸ਼ਲੇਮ ਨੂੰ ਗਿਆ ਅਤੇ ਉਸ ਨੇ ਇਸਰਾਏਲ ਉੱਤੇ ਰਾਜ ਕੀਤਾ।14ਸ਼ਲੋਮੋਨ ਨੇ ਰਥ ਅਤੇ ਘੋੜੇ ਇਕੱਠੇ ਕੀਤੇ; ਉਸਦੇ ਕੋਲ ਚੌਦਾਂ ਸੌ ਰੱਥ ਅਤੇ ਬਾਰਾਂ ਹਜ਼ਾਰ ਘੋੜੇ ਸਨ, ਜੋ ਉਸਨੇ ਰਥਾਂ ਵਾਲੇ ਸ਼ਹਿਰਾਂ ਵਿੱਚ ਅਤੇ ਯੇਰੂਸ਼ਲੇਮ ਵਿੱਚ ਵੀ ਆਪਣੇ ਨਾਲ ਰੱਖੇ ਹੋਏ ਸਨ।15ਰਾਜੇ ਨੇ ਯੇਰੂਸ਼ਲੇਮ ਵਿੱਚ ਚਾਂਦੀ ਅਤੇ ਸੋਨੇ ਨੂੰ ਪੱਥਰਾਂ ਵਾਂਗੂੰ ਅਤੇ ਦਿਆਰ ਨੂੰ ਗੁੱਲਰ ਵਾਂਗੂੰ ਦਿੱਤਾ ਅਤੇ ਹੰਜੀਰ ਦੇ ਰੁੱਖਾਂ ਵਾਂਗੂੰ ਬਹੁਤਾ ਕੀਤਾ।16ਸ਼ਲੋਮੋਨ ਦੇ ਘੋੜੇ ਮਿਸਰ ਅਤੇ ਕਵੇ ਤੋਂ ਲਿਆਏ ਜਾਂਦੇ ਸਨ ਅਤੇ ਸ਼ਾਹੀ ਵਪਾਰੀ ਉਹਨਾਂ ਨੂੰ ਮੌਜ਼ੂਦਾ ਕੀਮਤ ਉੱਤੇ ਕਵੇ ਤੋਂ ਖਰੀਦ ਲੈਂਦੇ ਸਨ।17ਉਹਨਾਂ ਨੇ ਮਿਸਰ ਤੋਂ ਇੱਕ ਰੱਥ ਛੇ ਸੌ ਸ਼ੈਕੇਲ ਚਾਂਦੀ ਦਾ ਅਤੇ ਇੱਕ ਘੋੜਾ ਇੱਕ ਸੌ ਪੰਜਾਹ ਵਿੱਚ ਲਿਆਇਆ ਅਤੇ ਹਿੱਤੀਆਂ ਅਤੇ ਅਰਾਮੀਆਂ ਦੇ ਸਾਰੇ ਰਾਜਿਆਂ ਨੂੰ ਵੀ ਭੇਜ ਦਿੱਤਾ।Biblica, Inc.