2 ਇਤਿਹਾਸ15
ਰਾਜਾ ਆਸਾ ਦੁਆਰਾ ਸੁਧਾਰ
1ਪਰਮੇਸ਼ਵਰ ਦਾ ਆਤਮਾ ਓਦੇਦ ਦੇ ਪੁੱਤਰ ਅਜ਼ਰਯਾਹ ਉੱਤੇ ਆਇਆ।2ਉਹ ਆਸਾ ਨੂੰ ਮਿਲਣ ਲਈ ਬਾਹਰ ਗਿਆ ਅਤੇ ਉਸਨੂੰ ਆਖਿਆ, “ਆਸਾ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ, ਮੇਰੀ ਗੱਲ ਸੁਣੋ, ਯਾਹਵੇਹ ਤੁਹਾਡੇ ਨਾਲ ਹੁੰਦਾ ਹੈ ਜਦੋਂ ਤੁਸੀਂ ਉਸ ਦੇ ਨਾਲ ਹੁੰਦੇ ਹੋ। ਜੇ ਤੁਸੀਂ ਉਸ ਨੂੰ ਲੱਭੋਗੇ, ਤਾਂ ਉਹ ਤੁਹਾਨੂੰ ਲੱਭ ਜਾਵੇਗਾ, ਪਰ ਜੇ ਤੁਸੀਂ ਉਸ ਨੂੰ ਛੱਡ ਦਿਓਗੇ, ਤਾਂ ਉਹ ਤੁਹਾਨੂੰ ਤਿਆਗ ਦੇਵੇਗਾ।3ਇਸਰਾਏਲੀਆਂ ਲੰਬੇ ਸਮੇਂ ਤੋਂ ਸੱਚੇ ਪਰਮੇਸ਼ਵਰ ਤੋਂ ਬਿਨਾਂ, ਉਪਦੇਸ਼ ਦੇਣ ਵਾਲੇ ਜਾਜਕ ਤੋਂ ਬਿਨਾਂ ਅਤੇ ਬਿਵਸਥਾ ਤੋਂ ਬਿਨਾਂ ਸੀ।4ਪਰ ਆਪਣੇ ਦੁੱਖ ਵਿੱਚ ਉਹ ਇਸਰਾਏਲ ਦੇ ਪਰਮੇਸ਼ਵਰ ਯਾਹਵੇਹ ਵੱਲ ਮੁੜੇ ਅਤੇ ਉਸ ਨੂੰ ਲੱਭਿਆ ਅਤੇ ਉਹ ਉਹਨਾਂ ਨੂੰ ਮਿਲ ਗਿਆ।5ਉਹਨਾਂ ਦਿਨਾਂ ਵਿੱਚ ਸਫ਼ਰ ਕਰਨਾ ਸੁਰੱਖਿਅਤ ਨਹੀਂ ਸੀ, ਕਿਉਂਕਿ ਦੇਸ਼ ਦੇ ਸਾਰੇ ਵਾਸੀ ਬਹੁਤ ਉਥਲ-ਪੁਥਲ ਵਿੱਚ ਸਨ।6ਇੱਕ ਕੌਮ ਨੂੰ ਦੂਸਰੀ ਕੌਮ ਦੁਆਰਾ ਅਤੇ ਇੱਕ ਸ਼ਹਿਰ ਨੂੰ ਦੂਸਰੀ ਦੁਆਰਾ ਕੁਚਲਿਆ ਜਾ ਰਿਹਾ ਸੀ, ਕਿਉਂਕਿ ਪਰਮੇਸ਼ਵਰ ਉਹਨਾਂ ਨੂੰ ਹਰ ਤਰ੍ਹਾਂ ਦੇ ਦੁੱਖਾਂ ਨਾਲ ਪਰੇਸ਼ਾਨ ਕਰ ਰਿਹਾ ਸੀ।7ਪਰ ਤੁਹਾਡੇ ਲਈ, ਮਜ਼ਬੂਤ ਬਣੋ ਅਤੇ ਹਾਰ ਨਾ ਮੰਨੋ, ਕਿਉਂਕਿ ਤੁਹਾਡੇ ਕੰਮ ਦਾ ਫਲ ਮਿਲੇਗਾ।”8ਜਦੋਂ ਆਸਾ ਨੇ ਇਹ ਗੱਲਾਂ ਅਤੇ ਓਦੇਦ ਨਬੀ ਦੇ ਪੁੱਤਰ ਅਜ਼ਰਯਾਹ ਦੀ ਭਵਿੱਖਬਾਣੀ ਸੁਣੀ, ਤਾਂ ਉਸ ਨੇ ਹਿੰਮਤ ਕੀਤੀ। ਉਸ ਨੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਦੇਸ਼ ਵਿੱਚੋਂ ਘਿਣਾਉਣੀਆਂ ਮੂਰਤੀਆਂ ਨੂੰ ਹਟਾ ਦਿੱਤਾ ਅਤੇ ਉਹਨਾਂ ਨਗਰਾਂ ਵਿੱਚੋਂ ਜਿਹੜੇ ਉਸ ਨੇ ਇਫ਼ਰਾਈਮ ਦੀਆਂ ਪਹਾੜੀਆਂ ਉੱਤੇ ਕਬਜ਼ਾ ਕਰ ਲਏ ਸਨ। ਉਸ ਨੇ ਯਾਹਵੇਹ ਦੀ ਜਗਵੇਦੀ ਦੀ ਮੁਰੰਮਤ ਕੀਤੀ ਜੋ ਯਾਹਵੇਹ ਦੇ ਭਵਨ ਦੇ ਦਰਵਾਜ਼ੇ ਦੇ ਸਾਹਮਣੇ ਸੀ।9ਤਦ ਉਸ ਨੇ ਸਾਰੇ ਯਹੂਦਾਹ ਅਤੇ ਬਿਨਯਾਮੀਨ ਅਤੇ ਇਫ਼ਰਾਈਮ, ਮਨੱਸ਼ੇਹ ਅਤੇ ਸ਼ਿਮਓਨ ਦੇ ਲੋਕਾਂ ਨੂੰ ਇਕੱਠਾ ਕੀਤਾ ਜੋ ਉਹਨਾਂ ਵਿੱਚ ਵੱਸਦੇ ਸਨ ਕਿਉਂ ਜੋ ਇਸਰਾਏਲ ਤੋਂ ਬਹੁਤ ਸਾਰੇ ਲੋਕ ਉਸ ਕੋਲ ਆਏ ਸਨ ਜਦੋਂ ਉਹਨਾਂ ਨੇ ਵੇਖਿਆ ਕਿ ਯਾਹਵੇਹ ਉਸਦਾ ਪਰਮੇਸ਼ਵਰ ਉਸਦੇ ਨਾਲ ਸੀ।10ਉਹ ਆਸਾ ਦੇ ਰਾਜ ਦੇ ਪੰਦਰਵੇਂ ਸਾਲ ਦੇ ਤੀਜੇ ਮਹੀਨੇ ਯੇਰੂਸ਼ਲੇਮ ਵਿੱਚ ਇਕੱਠੇ ਹੋਏ।11ਉਸ ਸਮੇਂ ਉਹਨਾਂ ਨੇ ਯਾਹਵੇਹ ਨੂੰ ਸੱਤ ਸੌ ਪਸ਼ੂਆਂ ਦੇ ਸਿਰ ਅਤੇ ਸੱਤ ਹਜ਼ਾਰ ਭੇਡਾਂ ਅਤੇ ਬੱਕਰੀਆਂ ਦੀ ਬਲੀ ਦਿੱਤੀ ਜੋ ਉਹ ਵਾਪਸ ਲਿਆਏ ਸਨ।12ਅਤੇ ਉਹ ਇੱਕ ਨੇਮ ਵਿੱਚ ਸ਼ਾਮਲ ਹੋ ਗਏ ਕਿ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਯਾਹਵੇਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ਵਰ ਦੀ ਭਾਲ ਕਰਨ।13ਉਹ ਸਾਰੇ ਜਿਹੜੇ ਯਾਹਵੇਹ, ਇਸਰਾਏਲ ਦੇ ਪਰਮੇਸ਼ਵਰ ਨੂੰ ਨਹੀਂ ਭਾਲਦੇ ਭਾਵੇਂ ਛੋਟਾ ਜਾਂ ਵੱਡਾ, ਆਦਮੀ ਜਾਂ ਔਰਤ ਸਭ ਮਾਰ ਦਿੱਤੇ ਜਾਣੇ ਸਨ।14ਉਹਨਾਂ ਨੇ ਉੱਚੀ-ਉੱਚੀ ਤਾੜੀਆਂ ਨਾਲ, ਚੀਕਦਿਆਂ ਅਤੇ ਤੁਰ੍ਹੀਆਂ ਅਤੇ ਸਿੰਗਾਂ ਨਾਲ ਯਾਹਵੇਹ ਦੀ ਸਹੁੰ ਖਾਧੀ।15ਅਤੇ ਸਾਰਾ ਯਹੂਦਾਹ ਉਸ ਸੁਗੰਧ ਤੋਂ ਬਾਗ਼-ਬਾਗ਼ ਹੋ ਗਿਆ ਕਿਉਂ ਜੋ ਉਹਨਾਂ ਨੇ ਆਪਣੇ ਸਾਰੇ ਦਿਲ ਦੇ ਨਾਲ ਸਹੁੰ ਖਾਧੀ ਸੀ ਅਤੇ ਆਪਣੀ ਪੂਰੀ ਇੱਛਾ ਨਾਲ ਯਾਹਵੇਹ ਦੇ ਸ਼ਰਧਾਲੂ ਹੋਏ ਸਨ ਅਤੇ ਉਹ ਉਹਨਾਂ ਨੂੰ ਮਿਲ ਗਿਆ ਅਤੇ ਯਾਹਵੇਹ ਨੇ ਉਹਨਾਂ ਨੂੰ ਚੁਫੇਰਿਓਂ ਅਰਾਮ ਦਿੱਤਾ।16ਰਾਜਾ ਆਸਾ ਨੇ ਆਪਣੀ ਦਾਦੀ ਮਕਾਹ ਨੂੰ ਵੀ ਰਾਣੀ ਮਾਤਾ ਦੇ ਅਹੁਦੇ ਤੋਂ ਹਟਾ ਦਿੱਤਾ, ਕਿਉਂਕਿ ਉਸਨੇ ਅਸ਼ੇਰਾਹ ਦੀ ਪੂਜਾ ਲਈ ਘਿਣਾਉਣੀ ਮੂਰਤ ਬਣਾਈ ਸੀ। ਆਸਾ ਨੇ ਉਸ ਨੂੰ ਭੰਨ ਤੋੜ ਕੇ ਕਿਦਰੋਨ ਘਾਟੀ ਵਿੱਚ ਸਾੜ ਦਿੱਤਾ।17ਹਾਲਾਂਕਿ ਉਸਨੇ ਇਸਰਾਏਲ ਤੋਂ ਉੱਚੇ ਸਥਾਨਾਂ ਨੂੰ ਨਹੀਂ ਹਟਾਇਆ ਪਰ ਆਸਾ ਦਾ ਮਨ ਉਸਦੀ ਸਾਰੀ ਉਮਰ ਯਾਹਵੇਹ ਦੇ ਪ੍ਰਤੀ ਵਚਨਬੱਧ ਸੀ।18ਉਹ ਪਰਮੇਸ਼ਵਰ ਦੇ ਭਵਨ ਵਿੱਚ ਚਾਂਦੀ ਅਤੇ ਸੋਨਾ ਅਤੇ ਉਹ ਵਸਤੂਆਂ ਲੈ ਆਇਆ ਜੋ ਉਸ ਨੇ ਅਤੇ ਉਸ ਦੇ ਪਿਤਾ ਨੇ ਸਮਰਪਿਤ ਕੀਤੇ ਸਨ।19ਆਸਾ ਦੇ ਰਾਜ ਦੇ ਪੈਂਤੀਵੇਂ ਸਾਲ ਤੱਕ ਕੋਈ ਹੋਰ ਯੁੱਧ ਨਹੀਂ ਹੋਇਆ।Biblica, Inc.