2 ਇਤਿਹਾਸ17

ਯਹੂਦਾਹ ਦਾ ਰਾਜਾ ਯਹੋਸ਼ਾਫ਼ਾਟ

1ਉਸ ਦਾ ਪੁੱਤਰ ਯਹੋਸ਼ਾਫ਼ਾਟ ਉਸ ਤੋਂ ਬਾਅਦ ਰਾਜਾ ਬਣਿਆ ਅਤੇ ਇਸਰਾਏਲ ਦੇ ਵਿਰੁੱਧ ਆਪਣੇ ਆਪ ਨੂੰ ਮਜ਼ਬੂਤ ਕੀਤਾ।2ਉਸ ਨੇ ਯਹੂਦਾਹ ਦੇ ਸਾਰੇ ਗੜ੍ਹਾਂ ਵਾਲੇ ਸ਼ਹਿਰਾਂ ਵਿੱਚ ਫ਼ੌਜ਼ਾਂ ਰੱਖੀਆਂ ਅਤੇ ਯਹੂਦਾਹ ਦੇ ਦੇਸ਼ ਵਿੱਚ ਅਤੇ ਇਫ਼ਰਾਈਮ ਦੇ ਉਹਨਾਂ ਸ਼ਹਿਰਾਂ ਜਿਹੜੇ ਉਸ ਦੇ ਪਿਤਾ ਆਸਾ ਨੇ ਲਏ ਸਨ ਚੌਂਕੀਆਂ ਬਿਠਾ ਦਿੱਤੀਆਂ।
3ਯਾਹਵੇਹ ਯਹੋਸ਼ਾਫ਼ਾਟ ਦੇ ਨਾਲ ਸੀ ਕਿਉਂਕਿ ਉਹ ਆਪਣੇ ਪਿਤਾ ਦਾਵੀਦ ਦੇ ਰਾਹਾਂ ਦੀ ਪਾਲਣਾ ਕਰਦਾ ਸੀ। ਉਸ ਨੇ ਬਆਲ ਦੇਵਤਿਆਂ ਦੀ ਸਲਾਹ ਨਹੀਂ ਲਈ4ਪਰ ਉਸ ਨੇ ਆਪਣੇ ਪਿਤਾ ਦੇ ਪਰਮੇਸ਼ਵਰ ਨੂੰ ਭਾਲਿਆ ਅਤੇ ਇਸਰਾਏਲ ਦੇ ਕੰਮਾਂ ਦੀ ਬਜਾਏ ਉਸਦੇ ਹੁਕਮਾਂ ਦੀ ਪਾਲਣਾ ਕੀਤੀ।5ਯਾਹਵੇਹ ਨੇ ਆਪਣੇ ਅਧੀਨ ਰਾਜ ਸਥਾਪਿਤ ਕੀਤਾ ਅਤੇ ਸਾਰਾ ਯਹੂਦਾਹ ਯਹੋਸ਼ਾਫ਼ਾਟ ਲਈ ਤੋਹਫ਼ੇ ਲੈ ਕੇ ਆਇਆ, ਤਾਂ ਜੋ ਉਸ ਕੋਲ ਬਹੁਤ ਧਨ ਅਤੇ ਇੱਜ਼ਤ ਹੋਵੇ।6ਉਸ ਦਾ ਦਿਲ ਯਾਹਵੇਹ ਦੇ ਰਾਹਾਂ ਵਿੱਚ ਮਗਨ ਸੀ। ਇਸ ਤੋਂ ਇਲਾਵਾ, ਉਸ ਨੇ ਯਹੂਦਾਹ ਵਿੱਚੋਂ ਉੱਚੇ ਸਥਾਨਾਂ ਅਤੇ ਅਸ਼ੇਰਾਹ ਦੇ ਥੰਮ੍ਹਾਂ ਨੂੰ ਹਟਾ ਦਿੱਤਾ।
7ਆਪਣੇ ਰਾਜ ਦੇ ਤੀਜੇ ਸਾਲ ਵਿੱਚ ਉਸ ਨੇ ਆਪਣੇ ਅਧਿਕਾਰੀਆਂ ਬਨ-ਹੇਲ, ਓਬਦਯਾਹ, ਜ਼ਕਰਯਾਹ, ਨਥਾਨੇਲ ਅਤੇ ਮੀਕਾਯਾਹ ਨੂੰ ਯਹੂਦਾਹ ਦੇ ਕਸਬਿਆਂ ਵਿੱਚ ਉਪਦੇਸ਼ ਦੇਣ ਲਈ ਭੇਜਿਆ।8ਉਹਨਾਂ ਦੇ ਨਾਲ ਲੇਵੀ ਸ਼ਮਅਯਾਹ, ਨਥਾਨਯਾਹ, ਜ਼ਬਦਯਾਹ, ਅਸਾਹੇਲ, ਸ਼ਮੀਰਾਮੋਥ, ਯੋਨਾਥਾਨ, ਅਦੋਨੀਯਾਹ, ਤੋਬੀਯਾਹ, ਤੋਬ-ਅਦੋਨੀਯਾਹਸਨ ਅਤੇ ਉਹਨਾਂ ਦੇ ਨਾਲ ਅਤੇ ਅਲੀਸ਼ਾਮਾ ਅਤੇ ਯਹੋਰਾਮ ਜਾਜਕ ਵੀ ਸਨ।9ਉਹਨਾਂ ਨੇ ਯਾਹਵੇਹ ਦੀ ਬਿਵਸਥਾ ਦੀ ਪੋਥੀ ਆਪਣੇ ਨਾਲ ਲੈ ਕੇ ਸਾਰੇ ਯਹੂਦਾਹ ਵਿੱਚ ਉਪਦੇਸ਼ ਦਿੱਤੇ। ਉਹ ਯਹੂਦਾਹ ਦੇ ਸਾਰੇ ਨਗਰਾਂ ਵਿੱਚ ਗਏ ਅਤੇ ਲੋਕਾਂ ਨੂੰ ਉਪਦੇਸ਼ ਦਿੱਤੇ।
10ਯਾਹਵੇਹ ਦਾ ਡਰ ਯਹੂਦਾਹ ਦੇ ਆਲੇ-ਦੁਆਲੇ ਦੇ ਸਾਰੇ ਰਾਜਾਂ ਉੱਤੇ ਪੈ ਗਿਆ, ਤਾਂ ਜੋ ਉਹ ਯਹੋਸ਼ਾਫ਼ਾਟ ਦੇ ਵਿਰੁੱਧ ਲੜਾਈ ਨਾ ਕਰਨ।11ਕੁਝ ਫ਼ਲਿਸਤੀ ਯਹੋਸ਼ਾਫ਼ਾਟ ਲਈ ਤੋਹਫ਼ੇ ਅਤੇ ਚਾਂਦੀ ਭੇਂਟਾਂ ਵਜੋਂ ਲਿਆਏ ਅਤੇ ਅਰਬ ਦੇ ਲੋਕ ਉਸ ਦੇ ਲਈ ਇੱਜੜ ਲਿਆਏ ਜਿਸ ਵਿੱਚ ਸੱਤ ਹਜ਼ਾਰ ਸੱਤ ਸੌ ਭੇਡੂ ਅਤੇ ਸੱਤ ਹਜ਼ਾਰ ਸੱਤ ਸੌ ਬੱਕਰੀਆਂ ਸਨ।
12ਅਤੇ ਯਹੋਸ਼ਾਫ਼ਾਟ ਨੇ ਬੜੀ ਉੱਨਤੀ ਕੀਤੀ ਅਤੇ ਉਸ ਯਹੂਦਾਹ ਵਿੱਚ ਗੜ੍ਹ ਅਤੇ ਭੰਡਾਰਾਂ ਦੇ ਸ਼ਹਿਰ ਬਣਾਏ13ਅਤੇ ਯਹੂਦਾਹ ਦੇ ਕਸਬਿਆਂ ਵਿੱਚ ਬਹੁਤ ਸਾਰਾ ਸਮਾਨ ਸੀ। ਉਸ ਨੇ ਯੇਰੂਸ਼ਲੇਮ ਵਿੱਚ ਤਜਰਬੇਕਾਰ ਲੜਾਕੂ ਆਦਮੀਆਂ ਨੂੰ ਵੀ ਰੱਖਿਆ।14ਅਤੇ ਉਹਨਾਂ ਦੀ ਗਿਣਤੀ ਉਹਨਾਂ ਦੇ ਪਿਉ ਦਾਦਿਆਂ ਦੇ ਘਰਾਣਿਆਂ ਅਨੁਸਾਰ ਇਹ ਸੀ:
ਯਹੂਦਾਹ ਵਿੱਚੋਂ ਹਜ਼ਾਰਾਂ ਦੇ ਸਰਦਾਰ ਇਹ ਸਨ: ਸਰਦਾਰ ਅਦਨਾਹ ਅਤੇ ਉਹ ਦੇ ਨਾਲ ਤਿੰਨ ਲੱਖ ਵੱਡੇ ਸੂਰਬੀਰ ਸਨ;
15ਉਸ ਤੋਂ ਦੂਜੇ ਦਰਜੇ ਉੱਤੇ ਸਰਦਾਰ ਯਹੋਹਾਨਾਨ, ਉਸ ਦੇ ਨਾਲ ਦੋ ਲੱਖ ਅਸੀਂ ਹਜ਼ਾਰ ਸੂਰਮੇ ਸਨ ਸੀ;16ਜ਼ਿਕਰੀ ਦਾ ਪੁੱਤਰ ਅਮਾਸਯਾਹ, ਜਿਸ ਨੇ ਆਪਣੇ ਆਪ ਨੂੰ ਖੁਸ਼ੀ ਦੇ ਨਾਲ ਯਾਹਵੇਹ ਦੇ ਲਈ ਪੇਸ਼ ਕੀਤਾ ਸੀ ਅਤੇ ਉਹ ਦੇ ਨਾਲ ਦੋ ਲੱਖ ਸੂਰਮੇ ਸਨ।17ਅਤੇ ਬਿਨਯਾਮੀਨ ਵਿੱਚੋਂ: ਅਲਯਾਦਾ ਇੱਕ ਵੱਡਾ ਸੂਰਮਾ ਸੀ ਅਤੇ ਉਹ ਦੇ ਨਾਲ ਧਣੁੱਖ ਅਤੇ ਢਾਲ਼ ਨਾਲ ਦੋ ਲੱਖ ਸੂਰਮੇ ਸਨ;18ਅਤੇ ਉਸ ਦੇ ਹੇਠਾਂ ਯਹੋਜ਼ਾਬਾਦ ਸੀ ਅਤੇ ਉਹ ਦੇ ਨਾਲ ਇੱਕ ਲੱਖ ਅਸੀਂ ਹਜ਼ਾਰ ਸੂਰਮੇ ਸਨ ਜੋ ਜੰਗ ਲਈ ਤਿਆਰ ਰਹਿੰਦੇ ਸਨ।
19ਇਹ ਉਹ ਆਦਮੀ ਸਨ ਜੋ ਰਾਜੇ ਦੀ ਸੇਵਾ ਕਰਦੇ ਸਨ, ਉਹਨਾਂ ਲੋਕਾਂ ਤੋਂ ਇਲਾਵਾ ਜਿਨ੍ਹਾਂ ਨੂੰ ਪਾਤਸ਼ਾਹ ਨੇ ਸਾਰੇ ਯਹੂਦਾਹ ਦੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਰੱਖਿਆ ਹੋਇਆ ਸੀ।

Biblica, Inc.

https://app.library.bible/content/38de522697cd8943