2 ਇਤਿਹਾਸ20
ਯਹੋਸ਼ਾਫ਼ਾਟ ਦਾ ਮੋਆਬ ਅਤੇ ਅੰਮੋਨ ਨਾਲ ਜੰਗ
1ਇਸ ਤੋਂ ਬਾਅਦ, ਮੋਆਬੀ ਅਤੇ ਅੰਮੋਨੀ ਕੁਝ ਮੂਨੀਸਾ ਦੇ ਨਾਲ ਯਹੋਸ਼ਾਫ਼ਾਟ ਦੇ ਵਿਰੁੱਧ ਯੁੱਧ ਕਰਨ ਲਈ ਆਏ।2ਯਹੋਸ਼ਾਫ਼ਾਟ ਨੂੰ ਦੱਸਿਆ ਗਿਆ ਕਿ ਅਦੋਮ ਸਮੁੰਦਰ ਦੇ ਪਾਰ ਇੱਕ ਵੱਡੀ ਸੈਨਾ ਤੁਹਾਡੇ ਉੱਤੇ ਹਮਲਾ ਕਰਨ ਲਈ ਆ ਰਹੀ ਹੈ। ਇਸ ਸਮੇਂ ਉਹ ਹਜ਼ੋਨ-ਤਾਮਾਰ ਵਿੱਚ ਹਨ ਜੋ ਏਨ ਗੇਦੀ ਵਿੱਚ ਹੈ।3ਤਾਂ ਯਹੋਸ਼ਾਫ਼ਾਟ ਨੇ ਭੈ ਖਾ ਕੇ ਯਾਹਵੇਹ ਅੱਗੇ ਬੇਨਤੀ ਕੀਤੀ ਤੇ ਵਰਤ ਲਈ ਸਾਰੇ ਯਹੂਦਾਹ ਵਿੱਚ ਘੋਸ਼ਣਾ ਕੀਤੀ।4ਯਹੂਦਾਹ ਦੇ ਲੋਕ ਯਾਹਵੇਹ ਤੋਂ ਮਦਦ ਮੰਗਣ ਲਈ ਇਕੱਠੇ ਹੋਏ; ਸੱਚਮੁੱਚ, ਉਹ ਯਹੂਦਾਹ ਦੇ ਹਰ ਨਗਰ ਤੋਂ ਉਸ ਨੂੰ ਲੱਭਣ ਲਈ ਆਏ ਸਨ।5ਫਿਰ ਯਹੋਸ਼ਾਫ਼ਾਟ ਯਹੂਦਾਹ ਅਤੇ ਯੇਰੂਸ਼ਲੇਮ ਦੀ ਸਭਾ ਵਿੱਚ ਨਵੇਂ ਵਿਹੜੇ ਦੇ ਸਾਹਮਣੇ ਯਾਹਵੇਹ ਦੇ ਭਵਨ ਵਿੱਚ ਖੜ੍ਹਾ ਹੋਇਆ6ਉਸ ਨੇ ਆਖਿਆ,“ਹੇ ਯਾਹਵੇਹ ਸਾਡੇ ਪਿਉ ਦਾਦਿਆਂ ਦੇ ਪਰਮੇਸ਼ਵਰ, ਕੀ ਤੂੰ ਅਕਾਸ਼ ਦੇ ਉੱਤੇ ਪਰਮੇਸ਼ਵਰ ਨਹੀਂ? ਅਤੇ ਕੀ ਤੂੰ ਹੀ ਸਾਰਿਆਂ ਕੌਮਾਂ ਦੇ ਰਾਜਾਂ ਉੱਤੇ ਰਾਜ ਨਹੀਂ ਕਰਦਾ? ਤੇਰੇ ਹੱਥ ਵਿੱਚ ਇੰਨੀ ਸ਼ਕਤੀ ਹੈ ਕਿ ਕੋਈ ਤੇਰਾ ਟਾਕਰਾ ਨਹੀਂ ਕਰ ਸੱਕਦਾ।7ਹੇ ਸਾਡੇ ਪਰਮੇਸ਼ਵਰ, ਕੀ ਤੂੰ ਇਸ ਦੇਸ਼ ਦੇ ਵਾਸੀਆਂ ਨੂੰ ਆਪਣੀ ਪਰਜਾ ਇਸਰਾਏਲ ਦੇ ਸਾਹਮਣੇ ਤੋਂ ਨਹੀਂ ਕੱਢ ਦਿੱਤਾ ਅਤੇ ਆਪਣੇ ਮਿੱਤਰ ਅਬਰਾਹਾਮ ਦੀ ਸੰਤਾਨ ਨੂੰ ਸਦਾ ਲਈ ਦੇ ਦਿੱਤਾ?8ਉਹ ਉਸ ਵਿੱਚ ਵੱਸਦੇ ਹਨ ਅਤੇ ਉਸ ਵਿੱਚ ਤੇਰੇ ਨਾਮ ਲਈ ਇੱਕ ਪਵਿੱਤਰ ਅਸਥਾਨ ਬਣਾਉਂਦੇ ਹਨ,9‘ਜੇ ਸਾਡੇ ਉੱਤੇ ਬਿਪਤਾ ਆਉਂਦੀ ਹੈ, ਭਾਵੇਂ ਨਿਆਂ ਦੀ ਤਲਵਾਰ ਅਤੇ ਭਾਵੇਂ ਮਹਾਂਮਾਰੀ ਜਾਂ ਕਾਲ, ਅਸੀਂ ਇਸ ਭਵਨ ਦੇ ਸਾਹਮਣੇ ਤੁਹਾਡੀ ਹਜ਼ੂਰੀ ਵਿੱਚ ਖੜ੍ਹੇ ਹੋਵਾਂਗੇ, ਕਿਉਂ ਜੋ ਤੇਰਾ ਨਾਮ ਇਸ ਭਵਨ ਵਿੱਚ ਹੈ ਅਤੇ ਸਾਡੀ ਬਿਪਤਾ ਵਿੱਚ ਅਸੀਂ ਤੈਨੂੰ ਪੁਕਾਰਾਗੇ ਅਤੇ ਤੂੰ ਸਾਨੂੰ ਸੁਣੇਗਾ ਅਤੇ ਸਾਨੂੰ ਬਚਾਵੇਗਾ।’10“ਪਰ ਹੁਣ ਇੱਥੇ ਅੰਮੋਨ, ਮੋਆਬ ਅਤੇ ਸੇਈਰ ਪਰਬਤ ਦੇ ਲੋਕ ਹਨ, ਜਿਨ੍ਹਾਂ ਦੇ ਖੇਤਰ ਵਿੱਚ ਤੁਸੀਂ ਇਸਰਾਏਲ ਨੂੰ ਹਮਲਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਸੀ ਜਦੋਂ ਉਹ ਮਿਸਰ ਤੋਂ ਆਏ ਸਨ; ਇਸ ਲਈ ਉਹ ਉਹਨਾਂ ਤੋਂ ਦੂਰ ਹੋ ਗਏ ਅਤੇ ਉਹਨਾਂ ਨੂੰ ਤਬਾਹ ਨਹੀਂ ਕੀਤਾ।11ਵੇਖੋ, ਉਹ ਸਾਨੂੰ ਉਸ ਕਬਜ਼ੇ ਵਿੱਚੋਂ ਕੱਢਣ ਲਈ ਆਏ ਹਨ, ਜਿਹੜੀ ਤੁਸੀਂ ਸਾਨੂੰ ਵਿਰਾਸਤ ਵਜੋਂ ਦਿੱਤੀ ਸੀ।12ਸਾਡੇ ਪਰਮੇਸ਼ਵਰ, ਕੀ ਤੁਸੀਂ ਉਹਨਾਂ ਦਾ ਨਿਆਂ ਨਹੀਂ ਕਰੋਗੇ? ਕਿਉਂਕਿ ਸਾਡੇ ਕੋਲ ਇਸ ਵਿਸ਼ਾਲ ਫ਼ੌਜ ਦਾ ਸਾਹਮਣਾ ਕਰਨ ਦੀ ਸ਼ਕਤੀ ਨਹੀਂ ਹੈ ਜੋ ਸਾਡੇ ਉੱਤੇ ਹਮਲਾ ਕਰ ਰਹੀ ਹੈ। ਅਸੀਂ ਨਹੀਂ ਜਾਣਦੇ ਕੀ ਕਰਨਾ ਹੈ, ਪਰ ਸਾਡੀਆਂ ਨਜ਼ਰਾਂ ਤੇਰੇ ਵੱਲ ਹਨ।”13ਯਹੂਦਾਹ ਦੇ ਸਾਰੇ ਆਦਮੀ, ਆਪਣੀਆਂ ਪਤਨੀਆਂ, ਬੱਚਿਆਂ ਅਤੇ ਨਿਆਣਿਆਂ ਸਮੇਤ, ਯਾਹਵੇਹ ਦੇ ਅੱਗੇ ਖੜ੍ਹੇ ਸਨ।14ਤਦ ਯਾਹਵੇਹ ਦਾ ਆਤਮਾ ਜ਼ਕਰਯਾਹ ਦੇ ਪੁੱਤਰ ਯਹਜ਼ੀਏਲ ਉੱਤੇ ਆਇਆ, ਜੋ ਬਨਾਯਾਹ ਦਾ ਪੁੱਤਰ, ਯਈਏਲ ਦਾ ਪੁੱਤਰ, ਜੋ ਮੱਤਨਯਾਹ ਦਾ ਪੁੱਤਰ ਸੀ, ਜੋ ਇੱਕ ਲੇਵੀ ਅਤੇ ਆਸਾਫ਼ ਦਾ ਉੱਤਰਾਧਿਕਾਰੀ ਸੀ, ਜਦੋਂ ਉਹ ਸਭਾ ਵਿੱਚ ਖੜ੍ਹਾ ਸੀ।15ਉਸ ਨੇ ਕਿਹਾ, “ਹੇ ਰਾਜਾ ਯਹੋਸ਼ਾਫ਼ਾਟ ਅਤੇ ਯਹੂਦਾਹ ਅਤੇ ਯੇਰੂਸ਼ਲੇਮ ਵਿੱਚ ਰਹਿਣ ਵਾਲੇ ਸਾਰੇ ਲੋਕੋ ਸੁਣੋ! ਇਹ ਉਹ ਹੈ ਜੋ ਯਾਹਵੇਹ ਤੁਹਾਨੂੰ ਆਖਦਾ ਹੈ: ‘ਇਸ ਵਿਸ਼ਾਲ ਸੈਨਾ ਦੇ ਕਾਰਨ ਡਰੋ ਜਾਂ ਨਿਰਾਸ਼ ਨਾ ਹੋਵੋ ਕਿਉਂਕਿ ਲੜਾਈ ਤੁਹਾਡੀ ਨਹੀਂ, ਪਰ ਪਰਮੇਸ਼ਵਰ ਦੀ ਹੈ।16ਤੁਸੀਂ ਕੱਲ ਉਹਨਾਂ ਦਾ ਟਾਕਰਾ ਕਰਨ ਲਈ ਹੇਠਾਂ ਜਾਣਾ। ਵੇਖੋ, ਓਹ ਸੀਸ ਦੀ ਚੜ੍ਹਾਈ ਵੱਲੋਂ ਆ ਰਹੇ ਹਨ ਅਤੇ ਤੁਸੀਂ ਉਹਨਾਂ ਨੂੰ ਯਰੂਏਲ ਦੀ ਉਜਾੜ ਦੇ ਸਾਹਮਣੇ ਵਾਦੀ ਦੇ ਸਿਰੇ ਉੱਤੇ ਪਾਓਗੇ।17ਤੁਹਾਨੂੰ ਇਸ ਥਾਂ ਲੜਨਾ ਨਹੀਂ ਪਵੇਂਗਾ। ਆਪਣਿਆਂ ਅਹੁਦਿਆਂ ਨੂੰ ਸੰਭਾਲੋ; ਦ੍ਰਿੜ੍ਹ ਰਹੋ ਅਤੇ ਯਹੂਦਾਹ ਅਤੇ ਯੇਰੂਸ਼ਲੇਮ, ਯਾਹਵੇਹ ਵੱਲੋਂ ਤੁਹਾਨੂੰ ਦਿੱਤੀ ਜਾਣ ਵਾਲੀ ਛੁਟਕਾਰਾ ਦੇਖੋ। ਨਾ ਡਰੋ; ਨਿਰਾਸ਼ ਨਾ ਹੋਵੋ। ਕੱਲ੍ਹ ਉਹਨਾਂ ਦਾ ਸਾਹਮਣਾ ਕਰਨ ਲਈ ਬਾਹਰ ਜਾਓ ਅਤੇ ਯਾਹਵੇਹ ਤੁਹਾਡੇ ਨਾਲ ਹੋਵੇਗਾ।’ ”18ਯਹੋਸ਼ਾਫ਼ਾਟ ਨੇ ਆਪਣਾ ਮੂੰਹ ਧਰਤੀ ਉੱਤੇ ਝੁਕਾਇਆ ਅਤੇ ਯਹੂਦਾਹ ਅਤੇ ਯੇਰੂਸ਼ਲੇਮ ਦੇ ਸਾਰੇ ਲੋਕ ਯਾਹਵੇਹ ਦੇ ਅੱਗੇ ਮੱਥਾ ਟੇਕ ਗਏ।19ਤਦ ਕੋਹਾਥੀਆਂ ਅਤੇ ਕੋਰਾਹੀਆਂ ਵਿੱਚੋਂ ਕੁਝ ਲੇਵੀਆਂ ਨੇ ਖੜ੍ਹੇ ਹੋ ਕੇ ਬਹੁਤ ਉੱਚੀ ਆਵਾਜ਼ ਨਾਲ ਇਸਰਾਏਲ ਦੇ ਯਾਹਵੇਹ ਪਰਮੇਸ਼ਵਰ ਦੀ ਉਸਤਤ ਕੀਤੀ।20ਸਵੇਰੇ-ਸਵੇਰੇ ਉਹ ਤਕੋਆ ਦੇ ਮਾਰੂਥਲ ਲਈ ਰਵਾਨਾ ਹੋਏ। ਜਦੋਂ ਉਹ ਚਲੇ ਗਏ, ਤਾਂ ਯਹੋਸ਼ਾਫ਼ਾਟ ਖੜ੍ਹਾ ਹੋ ਗਿਆ ਅਤੇ ਆਖਿਆ, “ਯਹੂਦਾਹ ਅਤੇ ਯੇਰੂਸ਼ਲੇਮ ਦੇ ਲੋਕੋ, ਮੇਰੀ ਗੱਲ ਸੁਣੋ! ਆਪਣੇ ਪਰਮੇਸ਼ਵਰ ਵਿੱਚ ਵਿਸ਼ਵਾਸ ਰੱਖੋ ਅਤੇ ਤੁਹਾਨੂੰ ਬਰਕਰਾਰ ਰੱਖਿਆ ਜਾਵੇਗਾ; ਉਸ ਦੇ ਨਬੀਆਂ ਵਿੱਚ ਵਿਸ਼ਵਾਸ ਰੱਖੋ ਅਤੇ ਤੁਸੀਂ ਸਫਲ ਹੋਵੋਗੇ।”21ਜਦ ਉਸ ਨੇ ਆਪਣੀ ਪਰਜਾ ਨਾਲ ਸਲਾਹ ਕਰ ਲਈ ਤਾਂ ਯਹੋਸ਼ਾਫ਼ਾਟ ਯਾਹਵੇਹ ਲਈ ਗਾਇਕਾਂ ਨੂੰ ਮੁਕੱਰਰ ਕੀਤਾ ਜਿਹੜੇ ਸੈਨਾ ਦੇ ਅੱਗੇ-ਅੱਗੇ ਚੱਲ ਕੇ ਪਵਿੱਤਰ ਬਸਤਰਾਂ ਵਿੱਚ ਉਸਤਤ ਕਰਨ ਅਤੇ ਆਖਣ:“ਯਾਹਵੇਹ ਦਾ ਧੰਨਵਾਦ ਕਰੋ,ਉਸ ਦਾ ਪਿਆਰ ਸਦਾ ਲਈ ਕਾਇਮ ਰਹੇਗਾ।”22ਜਦੋਂ ਉਹ ਗਾਉਣ ਅਤੇ ਉਸਤਤ ਕਰਨ ਲੱਗੇ, ਯਾਹਵੇਹ ਨੇ ਯਹੂਦਾਹ ਉੱਤੇ ਹਮਲਾ ਕਰਨ ਵਾਲੇ ਅੰਮੋਨ ਅਤੇ ਮੋਆਬ ਅਤੇ ਸੇਈਰ ਪਰਬਤ ਦੇ ਲੋਕਾਂ ਉੱਤੇ ਹਮਲਾ ਕੀਤਾ ਅਤੇ ਉਹ ਹਾਰ ਗਏ।23ਅੰਮੋਨੀ ਅਤੇ ਮੋਆਬੀ ਲੋਕ ਸੇਈਰ ਪਰਬਤ ਤੋਂ ਉਹਨਾਂ ਨੂੰ ਤਬਾਹ ਕਰਨ ਅਤੇ ਉਹਨਾਂ ਦਾ ਨਾਸ਼ ਕਰਨ ਲਈ ਉਹਨਾਂ ਦੇ ਵਿਰੁੱਧ ਉੱਠੇ। ਸੇਈਰ ਦੇ ਆਦਮੀਆਂ ਨੂੰ ਮਾਰਨ ਤੋਂ ਬਾਅਦ, ਉਹਨਾਂ ਨੇ ਇੱਕ-ਦੂਜੇ ਨੂੰ ਤਬਾਹ ਕਰਨ ਵਿੱਚ ਮਦਦ ਕੀਤੀ।24ਅਤੇ ਜਦ ਯਹੂਦਾਹ ਨੇ ਉਜਾੜ ਦੇ ਬੁਰਜ ਉੱਤੇ ਪੁੱਜ ਕੇ ਉਸ ਵੱਡੇ ਦਲ ਨੂੰ ਦੇਖਿਆ ਤਾਂ ਵੇਖੋ, ਉਹਨਾਂ ਦੀਆਂ ਲੋਥਾਂ ਧਰਤੀ ਪਈਆਂ ਸਨ ਅਤੇ ਕੋਈ ਨਾ ਬਚਿਆ।25ਜਦ ਯਹੋਸ਼ਾਫ਼ਾਟ ਅਤੇ ਉਸ ਦੇ ਲੋਕ ਉਹਨਾਂ ਦਾ ਮਾਲ ਲੁੱਟਣ ਲਈ ਆਏ ਤਾਂ ਉਹਨਾਂ ਨੂੰ ਲੋਥਾਂ ਉੱਤੇ ਐਨਾ ਮਾਲ ਧਨ ਅਤੇ ਬਹੁਮੁੱਲੀਆਂ ਵਸਤਾਂ ਮਿਲੀਆਂ ਕਿ ਉਹਨਾਂ ਤੋਂ ਚੁੱਕ ਕੇ ਲਿਜਾਈਆਂ ਨਾ ਜਾ ਸਕੀਆਂ ਅਤੇ ਲੁੱਟ ਦਾ ਮਾਲ ਐਨਾ ਸੀ ਕਿ ਉਹ ਤਿੰਨ ਦਿਨ ਉਸ ਨੂੰ ਲੁੱਟਦੇ ਰਹੇ।26ਚੌਥੇ ਦਿਨ ਉਹ ਬੇਰਕਾਹ ਦੀ ਘਾਟੀ ਵਿੱਚ ਇਕੱਠੇ ਹੋਏ, ਜਿੱਥੇ ਉਹਨਾਂ ਨੇ ਯਾਹਵੇਹ ਦੀ ਉਸਤਤ ਕੀਤੀ। ਇਸ ਲਈ ਇਸ ਨੂੰ ਅੱਜ ਤੱਕ ਬੇਰਕਾਹ ਦੀ ਘਾਟੀ ਕਿਹਾ ਜਾਂਦਾ ਹੈ।27ਫਿਰ, ਯਹੋਸ਼ਾਫ਼ਾਟ ਦੀ ਅਗਵਾਈ ਵਿੱਚ, ਯਹੂਦਾਹ ਅਤੇ ਯੇਰੂਸ਼ਲੇਮ ਦੇ ਸਾਰੇ ਆਦਮੀ ਖੁਸ਼ੀ ਨਾਲ ਯੇਰੂਸ਼ਲੇਮ ਨੂੰ ਵਾਪਸ ਪਰਤ ਆਏ, ਕਿਉਂਕਿ ਯਾਹਵੇਹ ਨੇ ਉਹਨਾਂ ਨੂੰ ਆਪਣੇ ਦੁਸ਼ਮਣਾਂ ਉੱਤੇ ਖੁਸ਼ ਕਰਨ ਦਾ ਕਾਰਨ ਦਿੱਤਾ ਸੀ।28ਸੋ ਉਹ ਸਿਤਾਰਾਂ, ਬਰਬਤਾਂ ਅਤੇ ਤੁਰ੍ਹੀਆਂ ਲੈ ਕੇ ਯੇਰੂਸ਼ਲੇਮ ਵਿੱਚ ਯਾਹਵੇਹ ਦੇ ਭਵਨ ਵਿੱਚ ਆਏ।29ਤਾਂ ਪਰਮੇਸ਼ਵਰ ਦਾ ਡਰ ਉਹਨਾਂ ਦੇਸ਼ਾਂ ਦਿਆਂ ਸਾਰਿਆਂ ਰਾਜਾਂ ਉੱਤੇ ਪੈ ਗਿਆ ਜਦ ਉਹਨਾਂ ਨੇ ਸੁਣਿਆ ਕਿ ਇਸਰਾਏਲ ਦੇ ਵੈਰੀਆਂ ਨਾਲ ਯਾਹਵੇਹ ਨੇ ਲੜਾਈ ਕੀਤੀ ਹੈ।30ਅਤੇ ਯਹੋਸ਼ਾਫ਼ਾਟ ਦੇ ਰਾਜ ਵਿੱਚ ਸ਼ਾਂਤੀ ਸੀ, ਕਿਉਂਕਿ ਉਸ ਦੇ ਪਰਮੇਸ਼ਵਰ ਨੇ ਉਸ ਨੂੰ ਹਰ ਪਾਸਿਓ ਆਰਾਮ ਦਿੱਤਾ ਸੀ।
ਯਹੋਸ਼ਾਫ਼ਾਟ ਦੇ ਰਾਜ ਦਾ ਅੰਤ
31ਇਸ ਲਈ ਯਹੋਸ਼ਾਫ਼ਾਟ ਨੇ ਯਹੂਦਾਹ ਉੱਤੇ ਰਾਜ ਕੀਤਾ। ਜਦੋਂ ਉਹ ਯਹੂਦਾਹ ਦਾ ਰਾਜਾ ਬਣਿਆ ਤਾਂ ਉਹ ਪੈਂਤੀ ਸਾਲਾਂ ਦਾ ਸੀ ਅਤੇ ਉਸ ਨੇ ਯੇਰੂਸ਼ਲੇਮ ਵਿੱਚ ਪੱਚੀ ਸਾਲ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਅਜ਼ੂਬਾਹ ਸੀ ਜੋ ਸ਼ਿਲਹੀ ਦੀ ਧੀ ਸੀ।32ਉਹ ਆਪਣੇ ਪਿਤਾ ਆਸਾ ਦੇ ਰਾਹਾਂ ਉੱਤੇ ਚੱਲਿਆ ਅਤੇ ਉਹਨਾਂ ਤੋਂ ਭਟਕਿਆ ਨਹੀਂ। ਉਸਨੇ ਉਹੀ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਸਹੀ ਸੀ।33ਪਰ ਉੱਚੀਆਂ ਥਾਵਾਂ ਨੂੰ ਨਾ ਹਟਾਇਆ ਅਤੇ ਲੋਕ ਅਜੇ ਵੀ ਆਪਣੇ ਪੁਰਖਿਆਂ ਦੇ ਪਰਮੇਸ਼ਵਰ ਉੱਤੇ ਆਪਣਾ ਮਨ ਨਹੀਂ ਲਗਾਇਆ ਸੀ।34ਯਹੋਸ਼ਾਫ਼ਾਟ ਦੀਆਂ ਬਾਕੀ ਗੱਲਾਂ, ਪਹਿਲੇ ਤੋਂ ਲੈ ਕੇ ਅੰਤ ਤੱਕ, ਹਨਾਨੀ ਦੇ ਪੁੱਤਰ ਯੇਹੂ, ਇਸਰਾਏਲ ਦੇ ਰਾਜਾ ਦੀ ਪੋਥੀ ਵਿੱਚ ਦਿੱਤੇ ਗਏ ਹਨ।35ਕੁਝ ਸਮੇਂ ਬਾਅਦ ਯਹੂਦਾਹ ਦਾ ਰਾਜਾ ਯਹੋਸ਼ਾਫ਼ਾਟ ਇਸਰਾਏਲ ਦੇ ਰਾਜਾ ਅਹਜ਼ਯਾਹ ਨਾਲ ਮਿੱਤਰ ਬਣ ਗਿਆ। ਅਹਜ਼ਯਾਹ ਇੱਕ ਦੁਸ਼ਟ ਆਦਮੀ ਸੀ।36ਇਸ ਦੋਸਤੀ ਦੇ ਕਾਰਨ, ਉਹ ਦੋਵੇਂ ਤਰਸ਼ੀਸ਼ ਤੋਂ ਵਪਾਰ ਲਈ ਇੱਕ ਜਹਾਜ਼ ਬਣਾਉਣ ਲਈ ਮੰਨ ਗਏ। ਜਹਾਜ਼ ਏਸਯੋਨ ਗੇਬਰ ਵਿੱਚ ਬਣਾਏ ਗਏ ਸਨ।37ਤਦ ਮਾਰੇਸ਼ਾਹ ਦੇ ਵਾਸੀ ਦੋਦਾਵਾਹੂ ਦੇ ਪੁੱਤਰ ਅਲੀਅਜ਼ਰ ਨੇ ਯਹੋਸ਼ਾਫ਼ਾਟ ਦੇ ਵਿਰੁੱਧ ਭਵਿੱਖਬਾਣੀ ਕੀਤਾ, “ਅਹਜ਼ਯਾਹ ਨਾਲ ਤੇਰੀ ਮਿੱਤਰਤਾ ਦੇ ਕਾਰਨ ਯਾਹਵੇਹ ਨੇ ਤੇਰੇ ਕੰਮਾਂ ਨੂੰ ਨਸ਼ਟ ਕਰ ਦਿੱਤਾ ਹੈ।” ਨਤੀਜੇ ਵਜੋਂ ਜਹਾਜ਼ ਟੁੱਟ ਗਏ ਅਤੇ ਤਰਸ਼ੀਸ਼ ਦਾ ਸਫ਼ਰ ਰੁਕ ਗਿਆ।Biblica, Inc.