ਏਜ਼ਰਾ4
ਪੁਨਰ-ਉਸਾਰੀ ਦਾ ਵਿਰੋਧ
1ਜਦੋਂ ਯਹੂਦਾਹ ਅਤੇ ਬਿਨਯਾਮੀਨ ਦੇ ਵਿਰੋਧੀਆਂ ਨੇ ਇਹ ਸੁਣਿਆ ਕਿ ਗ਼ੁਲਾਮੀ ਤੋਂ ਛੁੱਟ ਕੇ ਆਏ ਹੋਏ ਲੋਕ ਇਸਰਾਏਲ ਦੇ ਯਾਹਵੇਹ ਪਰਮੇਸ਼ਵਰ ਦੇ ਲਈ ਭਵਨ ਬਣਾ ਰਹੇ ਹਨ,2ਤਾਂ ਉਹ ਜ਼ਰੁੱਬਾਬੇਲ ਅਤੇ ਪਰਿਵਾਰਾਂ ਦੇ ਮੁਖੀਆਂ ਦੇ ਕੋਲ ਆ ਕੇ ਕਹਿਣ ਲੱਗੇ, “ਆਓ ਅਸੀਂ ਤੁਹਾਡੀ ਉਸਾਰੀ ਵਿੱਚ ਮਦਦ ਕਰੀਏ ਕਿਉਂਕਿ, ਤੁਹਾਡੇ ਵਾਂਗ, ਅਸੀਂ ਤੁਹਾਡੇ ਪਰਮੇਸ਼ਵਰ ਨੂੰ ਭਾਲਦੇ ਹਾਂ ਅਤੇ ਅੱਸ਼ੂਰ ਦੇ ਰਾਜੇ ਏਸਰਹਦੋਨ ਦੇ ਸਮੇਂ ਤੋਂ, ਜੋ ਸਾਨੂੰ ਇੱਥੇ ਲਿਆਇਆ ਹੈ, ਉਸ ਲਈ ਬਲੀਦਾਨ ਕਰਦੇ ਆ ਰਹੇ ਹਾਂ।”3ਪਰ ਜ਼ਰੁੱਬਾਬੇਲ, ਯੇਸ਼ੂਆ ਅਤੇ ਇਸਰਾਏਲ ਦੇ ਘਰਾਣਿਆਂ ਦੇ ਬਾਕੀ ਮੁਖੀਆਂ ਨੇ ਉਨ੍ਹਾਂ ਨੂੰ ਕਿਹਾ, “ਸਾਡੇ ਪਰਮੇਸ਼ਵਰ ਲਈ ਭਵਨ ਬਣਾਉਣ ਵਿੱਚ ਤੁਹਾਡਾ ਸਾਡੇ ਨਾਲ ਕੋਈ ਹਿੱਸਾ ਨਹੀਂ ਹੈ। ਅਸੀਂ ਇਕੱਲੇ ਇਸ ਨੂੰ ਇਸਰਾਏਲ ਦੇ ਪਰਮੇਸ਼ਵਰ ਲਈ ਭਵਨ ਬਣਾਵਾਂਗੇ, ਜਿਵੇਂ ਫ਼ਾਰਸ ਦੇ ਰਾਜਾ ਕੋਰੇਸ਼ ਨੇ ਸਾਨੂੰ ਆਗਿਆ ਦਿੱਤੀ ਹੈ।”4ਤਦ ਉਹਨਾਂ ਦੇ ਆਲੇ-ਦੁਆਲੇ ਦੇ ਲੋਕ ਯਹੂਦਾਹ ਦੇ ਲੋਕਾਂ ਨੂੰ ਨਿਰਾਸ਼ ਕਰਨ ਅਤੇ ਉਹਨਾਂ ਨੂੰ ਉਸਾਰੀ ਕਰਨ ਤੋਂ ਡਰਾਉਣ ਲਈ ਚਲੇ ਗਏ5ਅਤੇ ਫ਼ਾਰਸ ਦੇ ਪਾਤਸ਼ਾਹ ਕੋਰੇਸ਼ ਦੇ ਦਿਨਾਂ ਤੋਂ ਲੈ ਕੇ ਫ਼ਾਰਸ ਦੇ ਪਾਤਸ਼ਾਹ ਦਾਰਾ ਦੇ ਰਾਜ ਤੱਕ ਉਨ੍ਹਾਂ ਦੀ ਯੋਜਨਾ ਨੂੰ ਨਸ਼ਟ ਲਈ ਉਨ੍ਹਾਂ ਦੇ ਵਿਰੁੱਧ ਸਲਾਹਕਾਰਾਂ ਨੂੰ ਰਿਸ਼ਵਤ ਦਿੰਦੇ ਰਹੇ।ਬਾਅਦ ਵਿੱਚ ਜ਼ੇਰਕਸਸ ਅਤੇ ਅਰਤਹਸ਼ਸ਼ਤਾ ਦੇ ਅਧੀਨ ਵਿਰੋਧ
6ਅਹਸ਼ਵੇਰੋਸ਼ ਦੇ ਰਾਜ ਦੇ ਸ਼ੁਰੂ ਵਿੱਚ ਹੀ ਉਹਨਾਂ ਨੇ ਯਹੂਦਾਹ ਅਤੇ ਯੇਰੂਸ਼ਲੇਮ ਦੇ ਲੋਕਾਂ ਉੱਤੇ ਦੋਸ਼ ਲਗਾਇਆ।7ਅਤੇ ਅਰਤਹਸ਼ਸ਼ਤਾ ਦੇ ਦਿਨਾਂ ਵਿੱਚ ਬਿਸ਼ਲਾਮ, ਮਿਥਰੇਦਥ, ਤਬੀਲ ਤੇ ਉਹ ਦੇ ਬਾਕੀ ਸਾਰੇ ਸਾਥੀਆਂ ਨੇ ਫ਼ਾਰਸ ਦੇ ਪਾਤਸ਼ਾਹ ਅਰਤਹਸ਼ਸ਼ਤਾ ਨੂੰ ਲਿਖਿਆ ਅਤੇ ਉਨ੍ਹਾਂ ਦੀ ਚਿੱਠੀ ਅਰਾਮੀ ਅੱਖਰਾਂ ਤੇ ਅਰਾਮੀ ਬੋਲੀ ਵਿੱਚ ਲਿਖੀ ਹੋਈ ਸੀ।8ਰਹੂਮ ਰਾਜ ਮੰਤਰੀ ਅਤੇ ਸ਼ਿਮਸ਼ਈ ਲਿਖਾਰੀ ਨੇ ਅਰਤਹਸ਼ਸ਼ਤਾ ਰਾਜਾ ਨੂੰ ਯੇਰੂਸ਼ਲੇਮ ਦੇ ਵਿਰੁੱਧ ਇਸ ਤਰ੍ਹਾਂ ਇੱਕ ਚਿੱਠੀ ਲਿਖੀ:9ਤਦ ਰਹੂਮ ਰਾਜ ਮੰਤਰੀ ਅਤੇ ਸ਼ਿਮਸ਼ਈ ਲਿਖਾਰੀ ਤੇ ਉਨ੍ਹਾਂ ਦੇ ਬਾਕੀ ਸਾਥੀਆਂ ਨੇ ਅਰਥਾਤ ਦੀਨਾਈ ਤੇ ਅਫ਼ਰਸਥਕਾਯੀ ਤੇ ਟਰਪਲਾਈ, ਅਫਾਰਸਾਈ, ਅਰਕਵਾਈ, ਬਬਲਾਈ, ਸ਼ੂਸ਼ਨਕਾਈ, ਦਹਾਵੀ, ਏਲਾਮੀ,10ਅਤੇ ਉਨ੍ਹਾਂ ਕੌਮਾਂ ਨੇ, ਜਿਨ੍ਹਾਂ ਨੂੰ ਮਹਾਨ ਅਤੇ ਆਦਰਯੋਗ ਆਸਨੱਪਰ ਨੇ ਪਾਰ ਲਿਆ ਕੇ ਸਾਮਰਿਯਾ ਨਗਰ ਤੇ ਫ਼ਰਾਤ ਨਦੀ ਦੂਜੇ ਪਾਸੇ ਦੇ ਬਾਕੀ ਦੇਸ਼ ਵਿੱਚ ਵਸਾਇਆ ਸੀ, ਇੱਕ ਚਿੱਠੀ ਲਿਖੀ।11(ਇਹ ਉਸ ਚਿੱਠੀ ਦੀ ਇੱਕ ਨਕਲ ਹੈ ਜੋ ਉਹਨਾਂ ਨੇ ਉਸ ਨੂੰ ਭੇਜੀ ਸੀ।)ਰਾਜਾ ਅਰਤਹਸ਼ਸ਼ਤਾ ਨੂੰ,
ਫ਼ਰਾਤ ਦੇ ਪਾਰ ਤੁਹਾਡੇ ਸੇਵਕਾਂ ਵੱਲੋਂ:12ਰਾਜਾ ਨੂੰ ਖ਼ਬਰ ਹੋਵੇ ਕਿ ਜੋ ਯਹੂਦੀ ਤੁਹਾਡੇ ਕੋਲੋਂ ਸਾਡੇ ਵੱਲ ਯੇਰੂਸ਼ਲੇਮ ਵਿੱਚ ਆਏ ਹਨ, ਉਹ ਉਸ ਵਿਦਰੋਹੀ ਅਤੇ ਦੁਸ਼ਟ ਸ਼ਹਿਰ ਦੀ ਉਸਾਰੀ ਕਰ ਰਹੇ ਹਨ, ਸਗੋਂ ਕੰਧਾਂ ਨੂੰ ਬਣਾ ਲਿਆ ਹੈ ਅਤੇ ਨੀਹਾਂ ਨੂੰ ਸੁਧਾਰ ਚੁੱਕੇ ਹਨ।13ਹੁਣ ਰਾਜਾ ਨੂੰ ਖ਼ਬਰ ਹੋਵੇ ਕਿ ਜੇ ਇਹ ਸ਼ਹਿਰ ਬਣ ਜਾਵੇ ਤੇ ਕੰਧਾਂ ਪੂਰੀਆਂ ਹੋ ਜਾਣ ਤਾਂ ਉਹ ਲਗਾਨ, ਚੁੰਗੀ ਤੇ ਨਜ਼ਰਾਨਾ ਨਹੀਂ ਦੇਣਗੇ ਅਤੇ ਅੰਤ ਵਿੱਚ ਸ਼ਾਹੀ ਆਮਦਨ ਵਿੱਚ ਘਾਟਾ ਪੈ ਜਾਵੇਗਾ14ਹੁਣ ਜਦੋਂ ਅਸੀਂ ਮਹਿਲ ਦੀ ਜ਼ਿੰਮੇਵਾਰੀ ਦੇ ਅਧੀਨ ਹੈ ਅਤੇ ਰਾਜੇ ਦੀ ਬੇਇੱਜ਼ਤੀ ਹੁੰਦੀ ਵੇਖਣਾ ਸਾਡੇ ਲਈ ਉਚਿਤ ਨਹੀਂ ਹੈ, ਅਸੀਂ ਰਾਜੇ ਨੂੰ ਸੂਚਿਤ ਕਰਨ ਲਈ ਇਹ ਸੰਦੇਸ਼ ਭੇਜ ਰਹੇ ਹਾਂ,15ਤੁਹਾਡੇ ਪੁਰਖਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਖੋਜ ਕੀਤੀ ਜਾਵੇ, ਤਾਂ ਉਸ ਇਤਿਹਾਸ ਦੀ ਪੋਥੀ ਵਿੱਚੋਂ ਮਹਾਰਾਜ ਨੂੰ ਪੱਕਾ ਪਤਾ ਲੱਗ ਜਾਵੇਗਾ ਕਿ ਇਹ ਇੱਕ ਵਿਦਰੋਹੀ ਸ਼ਹਿਰ ਹੈ ਜੋ ਰਾਜਿਆਂ ਤੇ ਸੂਬਿਆਂ ਦੀ ਹਾਨੀ ਕਰਦਾ ਰਿਹਾ ਹੈ ਅਤੇ ਪ੍ਰਾਚੀਨ ਕਾਲ ਤੋਂ ਉਸ ਵਿੱਚ ਦੰਗੇ ਹੁੰਦੇ ਰਹੇ ਹਨ। ਇਸੇ ਕਾਰਨ ਹੀ ਇਹ ਸ਼ਹਿਰ ਉਜਾੜ ਦਿੱਤਾ ਗਿਆ ਸੀ।16ਅਸੀਂ ਰਾਜੇ ਨੂੰ ਸੂਚਿਤ ਕਰਦੇ ਹਾਂ ਕਿ ਜੇਕਰ ਇਹ ਸ਼ਹਿਰ ਉਸਾਰਿਆ ਜਾਂਦਾ ਹੈ ਅਤੇ ਇਸ ਦੀਆਂ ਕੰਧਾਂ ਨੂੰ ਮੁੜ ਸਥਾਪਿਤ ਕੀਤਾ ਜਾਂਦਾ ਹੈ, ਤਾਂ ਪਾਰ ਫ਼ਰਾਤ ਵਿੱਚ ਤੁਹਾਡਾ ਕੁਝ ਵੀ ਨਹੀਂ ਬਚੇਗਾ।17ਰਾਜੇ ਨੇ ਇਹ ਉੱਤਰ ਭੇਜਿਆ:
ਰਹੂਮ ਰਾਜਮੰਤਰੀ ਤੇ ਸ਼ਿਮਸ਼ਈ ਲਿਖਾਰੀ ਤੇ ਉਨ੍ਹਾਂ ਦੇ ਬਾਕੀ ਸਾਥੀਆਂ ਨੂੰ ਜੋ ਸਾਮਰਿਯਾ ਤੇ ਦਰਿਆ ਪਾਰ ਦੇ ਬਾਕੀ ਦੇਸ਼ ਵਿੱਚ ਰਹਿੰਦੇ ਸਨ,
ਨਮਸਕਾਰ।18ਜੋ ਚਿੱਠੀ ਤੁਸੀਂ ਸਾਨੂੰ ਭੇਜੀ ਹੈ, ਉਹ ਮੇਰੀ ਹਾਜ਼ਰੀ ਵਿੱਚ ਪੜ੍ਹੀ ਅਤੇ ਅਨੁਵਾਦ ਕੀਤੀ ਗਈ ਹੈ।19ਅਤੇ ਮੇਰੀ ਆਗਿਆ ਨਾਲ ਪੜਤਾਲ ਕੀਤੇ ਜਾਣ ਤੇ ਇਹ ਪਤਾ ਲੱਗਾ ਕਿ ਇਸ ਸ਼ਹਿਰ ਨੇ ਪ੍ਰਾਚੀਨ ਕਾਲ ਤੋਂ ਰਾਜਿਆਂ ਦੇ ਵਿਰੁੱਧ ਸਿਰ ਚੁੱਕਿਆ ਹੈ ਅਤੇ ਉਸ ਦੇ ਵਿੱਚ ਦੰਗਾ-ਫ਼ਸਾਦ ਹੁੰਦਾ ਰਿਹਾ ਹੈ।20ਯੇਰੂਸ਼ਲੇਮ ਵਿੱਚ ਸ਼ਕਤੀਸ਼ਾਲੀ ਰਾਜੇ ਸਨ ਜੋ ਪੂਰੇ ਫ਼ਰਾਤ ਦੇ ਪਾਰ ਰਾਜ ਕਰਦੇ ਸਨ ਅਤੇ ਉਹਨਾਂ ਨੂੰ ਟੈਕਸ, ਨਜ਼ਰਾਨਾ ਅਤੇ ਫ਼ਰਜ਼ ਅਦਾ ਕੀਤੇ ਜਾਂਦੇ ਸਨ।21ਹੁਣ ਤੁਸੀਂ ਹੁਕਮ ਦਿਓ ਕਿ ਇਹ ਲੋਕ ਕੰਮ ਬੰਦ ਕਰਨ ਅਤੇ ਜਦ ਤੱਕ ਮੇਰੇ ਵੱਲੋਂ ਆਗਿਆ ਨਾ ਮਿਲੇ, ਇਹ ਸ਼ਹਿਰ ਨਾ ਬਣਾਇਆ ਜਾਵੇ।22ਚੌਕਸ ਹੋਵੋ ਅਤੇ ਇਸ ਗੱਲ ਵਿੱਚ ਢਿੱਲ ਨਾ ਕਰੋ; ਰਾਜਿਆਂ ਦੀ ਹਾਨੀ ਕਰਨ ਲਈ ਇਹ ਬੁਰਿਆਈ ਕਿਉਂ ਵਧੇ?23ਜਦ ਅਰਤਹਸ਼ਸ਼ਤਾ ਰਾਜਾ ਦੀ ਚਿੱਠੀ ਦੀ ਨਕਲ ਰਹੂਮ ਅਤੇ ਸ਼ਿਮਸ਼ਈ ਲਿਖਾਰੀ ਅਤੇ ਉਨ੍ਹਾਂ ਦੇ ਸਾਥੀਆਂ ਦੇ ਸਾਹਮਣੇ ਪੜ੍ਹੀ ਗਈ ਤਦ ਉਹ ਛੇਤੀ ਨਾਲ ਯਹੂਦੀਆਂ ਦੇ ਕੋਲ ਯੇਰੂਸ਼ਲੇਮ ਨੂੰ ਗਏ ਅਤੇ ਜਬਰਨ ਉਨ੍ਹਾਂ ਨੂੰ ਰੋਕ ਦਿੱਤਾ।24ਇਸ ਤਰ੍ਹਾਂ ਫ਼ਾਰਸ ਦੇ ਰਾਜਾ ਦਾਰਾ ਦੇ ਰਾਜ ਦੇ ਦੂਜੇ ਸਾਲ ਤੱਕ ਯੇਰੂਸ਼ਲੇਮ ਵਿੱਚ ਪਰਮੇਸ਼ਵਰ ਦੇ ਭਵਨ ਦਾ ਕੰਮ ਰੁਕ ਗਿਆ।
Biblica, Inc.