ਯਸ਼ਾਯਾਹ53

1ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾਅਤੇ ਯਾਹਵੇਹ ਦੀ ਸ਼ਕਤੀ ਕਿਸ ਉੱਤੇ ਪ੍ਰਗਟ ਹੋਈ ਹੈ?2ਉਹ ਉਸ ਦੇ ਸਾਹਮਣੇ ਇੱਕ ਕੋਮਲ ਕਣ ਵਾਂਗ,ਅਤੇ ਸੁੱਕੀ ਧਰਤੀ ਵਿੱਚੋਂ ਜੜ੍ਹ ਵਾਂਗੂੰ ਫੁੱਟ ਨਿੱਕਲਿਆ।ਉਸ ਦਾ ਨਾ ਕੋਈ ਰੂਪ ਸੀ ਨਾ ਕੋਈ ਸਰੂਪ ਸੀ, ਕਿ ਅਸੀਂ ਉਸ ਨੂੰ ਵੇਖਦੇ,ਉਸ ਦੇ ਰੂਪ ਵਿੱਚ ਕੁਝ ਵੀ ਨਹੀਂ ਸੀ ਜੋ ਅਸੀਂ ਉਸ ਦੀ ਇੱਛਾ ਕਰੀਏ।3ਉਹ ਮਨੁੱਖਾਂ ਦੁਆਰਾ ਤੁੱਛ ਜਾਣਿਆ ਅਤੇ ਰੱਦਿਆ ਗਿਆ,ਇੱਕ ਮਨੁੱਖ, ਦੁੱਖ ਅਤੇ ਦਰਦ ਤੋਂ ਜਾਣੂ ਸੀ।ਉਸ ਵਰਗਾ ਜਿਸ ਤੋਂ ਲੋਕ ਆਪਣਾ ਮੂੰਹ ਲੁਕਾਉਂਦੇ ਹਨਉਹ ਤੁੱਛ ਜਾਣਿਆ ਜਾਂਦਾ ਸੀ, ਅਤੇ ਅਸੀਂ ਉਸ ਦੀ ਕਦਰ ਨਾ ਕੀਤੀ।
4ਸੱਚ-ਮੁੱਚ ਉਸ ਨੇ ਸਾਡੇ ਰੋਗ ਚੁੱਕ ਲਏ,ਅਤੇ ਸਾਡੇ ਦੁੱਖ ਉਠਾਏ,ਪਰ ਅਸੀਂ ਉਸ ਨੂੰ ਮਾਰਿਆ ਹੋਇਆ,ਪਰਮੇਸ਼ਵਰ ਦਾ ਕੁੱਟਿਆ ਅਤੇ ਭੰਨਿਆ ਹੋਇਆ ਸਮਝਿਆ।5ਪਰ ਉਹ ਸਾਡੇ ਅਪਰਾਧਾਂ ਦੇ ਕਾਰਨ ਘਾਇਲ ਕੀਤਾ ਗਿਆ,ਉਹ ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ;ਸਾਡੀ ਸ਼ਾਂਤੀ ਲਈ, ਉਸ ਉੱਤੇ ਸਜ਼ਾ ਲਾਗੂ ਹੋਈ,ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਚੰਗੇ ਹੋਏ ਹਾਂ।6ਅਸੀਂ ਸਾਰੇ ਭੇਡਾਂ ਵਾਂਗ ਭਟਕ ਗਏ ਸੀ,ਸਾਡੇ ਵਿੱਚੋਂ ਹਰ ਇੱਕ ਆਪਣੇ-ਆਪਣੇ ਰਾਹ ਨੂੰ ਮੁੜਿਆ ਸੀ।ਅਤੇ ਯਾਹਵੇਹ ਨੇ ਸਾਡੇ ਸਾਰਿਆਂ ਦੀ ਬਦੀਉਸ ਉੱਤੇ ਲੱਦ ਦਿੱਤੀ।
7ਉਹ ਸਤਾਇਆ ਗਿਆ ਅਤੇ ਦੁਖੀ ਹੋਇਆ,ਪਰ ਉਸ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ,ਉਸ ਲੇਲੇ ਦੀ ਤਰ੍ਹਾਂ ਵੱਢੇ ਜਾਣ ਨੂੰ ਲਿਆਂਦਾ ਗਿਆ,ਅਤੇ ਜਿਵੇਂ ਇੱਕ ਭੇਡ ਉੱਨ ਕਤਰਨ ਵਾਲੇ ਦੇ ਅੱਗੇ ਚੁੱਪ ਰਹਿੰਦੀ ਹੈ,ਉਸੇ ਤਰ੍ਹਾਂ ਹੀ ਉਸ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ।8ਜ਼ੁਲਮ ਕਰਕੇ ਅਤੇ ਦੋਸ਼ ਲਾ ਕੇ ਉਸ ਨੂੰ ਫੜ੍ਹ ਲਿਆ ਗਿਆ;ਫਿਰ ਵੀ ਉਸ ਦੀ ਪੀੜ੍ਹੀ ਵਿੱਚੋਂ ਕਿਸ ਨੇ ਧਿਆਨ ਦਿੱਤਾ?ਕਿ ਉਹ ਜੀਉਂਦਿਆਂ ਦੀ ਧਰਤੀ ਤੋਂ ਉਠਾ ਲਿਆ ਗਿਆ ਸੀ;ਮੇਰੀ ਪਰਜਾ ਦੇ ਅਪਰਾਧ ਦੇ ਕਾਰਨ ਉਸ ਨੂੰ ਸਜ਼ਾ ਦਿੱਤੀ ਗਈ ਸੀ।9ਉਸ ਦੀ ਕਬਰ ਦੁਸ਼ਟਾਂ ਦੇ ਨਾਲ ਠਹਿਰਾਈ ਗਈ ਸੀ,ਤਾਂ ਵੀ ਉਹ ਦੀ ਮੌਤ ਵੇਲੇ ਉਹ ਇੱਕ ਅਮੀਰ ਆਦਮੀ ਦੇ ਨਾਲ ਸੀ,ਭਾਵੇਂ ਉਸ ਨੇ ਕਦੇ ਕੋਈ ਜ਼ੁਲਮ ਨਹੀਂ ਕੀਤਾ,ਅਤੇ ਉਸ ਦੇ ਮੂੰਹ ਵਿੱਚ ਕੋਈ ਛਲ ਨਹੀਂ ਸੀ।
10ਤਾਂ ਵੀ ਯਾਹਵੇਹ ਨੂੰ ਇਹ ਚੰਗਾ ਲੱਗਾ ਕਿ ਉਸ ਨੂੰ ਕੁਚਲੇ ਅਤੇ ਸੋਗ ਵਿੱਚ ਪਾਵੇ,ਜਦ ਤੂੰ ਉਸ ਦੀ ਜਾਨ ਨੂੰ ਦੋਸ਼ ਦੀ ਬਲੀ ਠਹਿਰਾਵੇਂ,ਤਾਂ ਉਹ ਆਪਣੇ ਉੱਤਰਾਧਿਕਾਰੀਆਂ ਨੂੰ ਵੇਖਣ ਦੇ ਯੋਗ ਹੋਣਗੇ ਅਤੇ ਉਹ ਲੰਮੀ ਉਮਰ ਭੋਗਣਗੇ,ਅਤੇ ਯਾਹਵੇਹ ਦੀ ਇੱਛਾ ਉਸ ਦੇ ਹੱਥ ਵਿੱਚ ਸਫ਼ਲ ਹੋਵੇਗੀ।11ਅਤੇ ਆਪਣੀਆਂ ਜਾਨਾਂ ਲਈ ਦੁੱਖ ਝੱਲਣ ਤੋਂ ਬਾਅਦ,ਉਹ ਵੇਖੇਗਾ ਅਤੇ ਤ੍ਰਿਪਤ ਹੋਵੇਗਾ;ਆਪਣੇ ਗਿਆਨ ਨਾਲ ਮੇਰਾ ਧਰਮੀ ਦਾਸ ਬਹੁਤਿਆਂ ਨੂੰ ਧਰਮੀ ਠਹਿਰਾਵੇਗਾ,ਅਤੇ ਉਹਨਾਂ ਦੀਆਂ ਬਦੀਆਂ ਨੂੰ ਚੁੱਕ ਲਵੇਗਾ।12ਇਸ ਲਈ ਮੈਂ ਉਸ ਨੂੰ ਵੱਡੇ ਲੋਕਾਂ ਵਿੱਚ ਹਿੱਸਾ ਦਿਆਂਗਾ,ਅਤੇ ਉਹ ਲੁੱਟਿਆ ਹੋਇਆ ਸਮਾਨ ਵੱਡਿਆਂ ਲੋਕਾਂ ਵਿੱਚ ਵੰਡ ਦੇਵੇਗਾ,ਉਸ ਨੇ ਆਪਣੀ ਜਾਨ ਮੌਤ ਲਈ ਦੇ ਦਿੱਤੀ,ਅਤੇ ਉਹ ਅਪਰਾਧੀਆਂ ਨਾਲ ਗਿਣਿਆ ਗਿਆ,ਤਾਂ ਵੀ ਉਸ ਨੇ ਬਹੁਤਿਆਂ ਦੇ ਪਾਪ ਚੁੱਕੇ,ਅਤੇ ਅਪਰਾਧੀਆਂ ਲਈ ਬੇਨਤੀ ਕੀਤੀ!

Biblica, Inc.

https://app.library.bible/content/38de522697cd8943