ਯਸ਼ਾਯਾਹ8
ਯਸ਼ਾਯਾਹ ਅਤੇ ਉਸਦੇ ਬੱਚੇ ਨਿਸ਼ਾਨੀਆਂ ਦੇ ਰੂਪ ਵਿੱਚ
1ਯਾਹਵੇਹ ਨੇ ਮੈਨੂੰ ਕਿਹਾ, “ਇੱਕ ਵੱਡੀ ਤੱਖਤੀ ਲੈ ਅਤੇ ਉਸ ਉੱਤੇ ਆਮ ਅੱਖਰਾਂ ਵਿੱਚ ਲਿਖ: ਮਹੇਰ-ਸ਼ਲਾਲ-ਹਾਸ਼-ਬਾਜ਼ ਦੇ ਲਈ।”2ਇਸ ਲਈ ਮੈਂ ਊਰੀਯਾਹ ਜਾਜਕ ਅਤੇ ਯਬਰਕੀਯਾਹ ਦੇ ਪੁੱਤਰ ਜ਼ਕਰਯਾਹ ਨੂੰ ਆਪਣੇ ਲਈ ਭਰੋਸੇਯੋਗ ਗਵਾਹਾਂ ਵਜੋਂ ਬੁਲਾਇਆ।3ਤਦ ਮੈਂ ਨਬੀਆਂ ਨਾਲ ਪ੍ਰੇਮ ਕੀਤਾ ਅਤੇ ਉਹ ਗਰਭਵਤੀ ਹੋਈ ਅਤੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਯਾਹਵੇਹ ਨੇ ਮੈਨੂੰ ਕਿਹਾ, “ਉਸ ਦਾ ਨਾਮ ਮਹੇਰ-ਸ਼ਲਾਲ-ਹਾਸ਼-ਬਾਜ਼ ਰੱਖ।4ਕਿਉਂ ਜੋ ਇਸ ਤੋਂ ਪਹਿਲਾਂ ਕਿ ਉਹ ਮੁੰਡਾ ‘ਮੇਰਾ ਪਿਤਾ’ ਜਾਂ ‘ਮੇਰੀ ਮਾਤਾ’ ਕਹਿਣਾ ਸਿੱਖੇ, ਦੰਮਿਸ਼ਕ ਦਾ ਮਾਲ ਅਤੇ ਸਾਮਰਿਯਾ ਦੀ ਲੁੱਟ ਅੱਸ਼ੂਰ ਦੇ ਰਾਜੇ ਦੇ ਅੱਗੇ ਚੁਕਵਾਈ ਜਾਏਗੀ।”5ਯਾਹਵੇਹ ਨੇ ਮੇਰੇ ਨਾਲ ਫਿਰ ਗੱਲ ਕੀਤੀ:6“ਇਸ ਲਈ ਕਿ ਇਸ ਪਰਜਾ ਨੇ ਸ਼ੀਲੋਆਹ ਦੇ ਹੌਲੀ ਵਗਣ ਵਾਲੇ ਪਾਣੀ ਨੂੰ ਤਿਆਗ ਦਿੱਤਾ ਅਤੇ ਰੇਜ਼ੀਨ ਅਤੇ ਰਮਲਯਾਹ ਦੇ ਪੁੱਤਰ ਉੱਤੇ ਖੁਸ਼ ਹਨ।7ਇਸ ਲਈ ਯਾਹਵੇਹ ਉਨ੍ਹਾਂ ਦੇ ਵਿਰੁੱਧਫ਼ਰਾਤ ਦੇ ਸ਼ਕਤੀਸ਼ਾਲੀ ਹੜ੍ਹਾਂ ਨੂੰ ਲਿਆਉਣ ਵਾਲਾ ਹੈ,ਅੱਸ਼ੂਰ ਦੇ ਰਾਜੇ ਨੂੰ ਆਪਣੀ ਪੂਰੀ ਸ਼ਾਨ ਨਾਲ ਅਤੇਉਹ ਆਪਣੇ ਸਾਰੇ ਨਾਲਿਆਂ ਉੱਤੇ ਵਹਿ ਜਾਵੇਗਾ,ਅਤੇ ਆਪਣੇ ਸਾਰੇ ਕੰਢਿਆਂ ਦੇ ਉੱਤੋਂ ਦੀ ਵਗੇਗਾ8ਉਹ ਯਹੂਦਾਹ ਦੇ ਵਿੱਚੋਂ ਵੀ ਲੰਘੇਗਾ, ਉਹ ਹੜ੍ਹ ਬਣ ਕੇ ਵਗੇਗਾਅਤੇ ਗਰਦਨ ਤੱਕ ਚੜ੍ਹੇਗਾਅਤੇ ਹੇ ਇੰਮਾਨੂਏਲ , ਉਹ ਦੇ ਖੰਭਾਂ ਦਾ ਫੈਲਾਓਤੇਰੇ ਸਾਰੇ ਦੇਸ ਨੂੰ ਢੱਕ ਲਵੇਗਾ।”9ਹੇ ਜਾਤੀ-ਜਾਤੀ ਦੇ ਲੋਕੋ! ਮਿਲ ਜਾਓ,ਪਰ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਹੇ ਸਾਰੇ ਦੂਰ ਦੇਸ ਦਿਓ, ਕੰਨ ਲਾਓ,ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ,ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ10ਆਪਸ ਵਿੱਚ ਸਲਾਹ ਕਰੋ ਪਰ ਉਹ ਅਸਫ਼ਲ ਹੋਵੇਗੀ,ਯੋਜਨਾ ਬਣਾਓ ਪਰ ਉਹ ਕਾਇਮ ਨਾ ਰਹੇਗੀ,ਕਿਉਂ ਜੋ ਪਰਮੇਸ਼ਵਰ ਸਾਡੇ ਨਾਲ ਹੈ ਲੋਕਾਂ ਦੇ ਰਾਹ ਦੀ ਪਾਲਣਾ ਕਰੋ।11ਇਸ ਤਰ੍ਹਾਂ ਯਾਹਵੇਹ ਨੇ ਆਪਣੇ ਤਕੜੇ ਹੱਥ ਨਾਲ ਮੈਨੂੰ ਫੜ੍ਹ ਕੇ, ਇਸ ਪਰਜਾ ਦੇ ਚਾਲ-ਚਲਣ ਤੋਂ ਮੈਨੂੰ ਇਹ ਆਖ ਕੇ ਖ਼ਬਰਦਾਰ ਕੀਤਾ12“ਉਸ ਨੂੰ ਸਾਜ਼ਿਸ਼ ਨਾ ਆਖੋਜਿਸ ਚੀਜ਼ ਨੂੰ ਇਹ ਲੋਕ ਸਾਜ਼ਿਸ਼ ਕਹਿੰਦੇ ਹਨ;ਉਸ ਤੋਂ ਨਾ ਡਰੋ ਜਿਸ ਤੋਂ ਉਹ ਡਰਦੇ ਹਨ,ਅਤੇ ਇਸ ਤੋਂ ਨਾ ਕੰਬਣਾ।13ਸਰਬਸ਼ਕਤੀਮਾਨ ਯਾਹਵੇਹ ਨੂੰ ਹੀ ਪਵਿੱਤਰ ਮੰਨੋਅਤੇ ਉਸੇ ਤੋਂ ਡਰੋਅਤੇ ਉਸੇ ਦੇ ਸਾਹਮਣੇ ਕੰਬੋ।14ਉਹ ਪਵਿੱਤਰ ਅਸਥਾਨ ਹੋਵੇਗਾ,ਪਰ ਇਸਰਾਏਲ ਅਤੇ ਯਹੂਦਾਹ ਦੇ ਘਰਾਣਿਆਂ ਲਈ ਇੱਕ ਪੱਥਰ ਜਿਸ ਕਾਰਨ ਲੋਕ ਠੋਕਰ ਖਾਣਗੇ ਅਤੇ ਇੱਕ ਚੱਟਾਨ ਜਿਸ ਕਾਰਨ ਉਹ ਡਿੱਗਣਗੇ।ਅਤੇ ਯੇਰੂਸ਼ਲੇਮ ਦੇ ਵਾਸੀਆਂ ਲਈਫਾਹੀ ਅਤੇ ਫੰਦਾ ਹੋਵੇਗਾ।15ਉਨ੍ਹਾਂ ਵਿੱਚੋਂ ਬਹੁਤ ਸਾਰੇ ਠੋਕਰ ਖਾਣਗੇ।ਉਹ ਡਿੱਗਣਗੇ ਅਤੇ ਚੂਰ-ਚੂਰ ਹੋ ਜਾਣਗੇ,ਉਹ ਫਸ ਜਾਣਗੇ ਅਤੇ ਫੜੇ ਜਾਣਗੇ।”16ਸਾਖੀ-ਨਾਮੇ ਨੂੰ ਬੰਦ ਕਰ,ਅਤੇ ਮੇਰੇ ਚੇਲਿਆਂ ਦੇ ਵਿਚਕਾਰ ਪਰਮੇਸ਼ਵਰ ਦੀ ਬਿਵਸਥਾ ਉੱਤੇ ਮੋਹਰ ਲਾ ਦੇ।17ਮੈਂ ਯਾਹਵੇਹ ਦੀ ਉਡੀਕ ਕਰਾਂਗਾ, ਜੋ ਯਾਕੋਬ ਦੇ ਉੱਤਰਾਧਿਕਾਰੀਆਂ ਤੋਂ ਆਪਣਾ ਮੂੰਹ ਲੁਕਾਉਂਦਾ ਹੈ।ਮੈਂ ਉਸ ਉੱਤੇ ਆਪਣਾ ਭਰੋਸਾ ਰੱਖਾਂਗਾ।18ਇਹ ਮੈਂ ਹਾਂ, ਅਤੇ ਉਹ ਬੱਚੇ ਜਿਹੜੇ ਯਾਹਵੇਹ ਨੇ ਮੈਨੂੰ ਦਿੱਤੇ ਹਨ, ਇਸਰਾਏਲ ਵਿੱਚ ਸਰਬਸ਼ਕਤੀਮਾਨ ਯਾਹਵੇਹ ਵੱਲੋਂ ਜੋ ਸੀਯੋਨ ਪਰਬਤ ਉੱਤੇ ਵੱਸਦਾ ਹੈ, ਨਿਸ਼ਾਨ ਅਤੇ ਅਚੰਭੇ ਹਨ।ਹਨੇਰਾ ਚਾਨਣ ਵਿੱਚ ਬਦਲ ਜਾਂਦਾ ਹੈ
19ਜਦ ਲੋਕ ਤੁਹਾਨੂੰ ਆਖਣ ਕਿ ਆਓ ਭੂਤ ਕੱਢਣ ਵਾਲਿਆਂ ਜਾਂ ਪੁੱਛਾਂ ਲੈਣ ਵਾਲਿਆਂ ਤੋਂ ਪੁੱਛੋ, ਜਿਹੜੇ ਘੁਸਰ-ਮੁਸਰ ਅਤੇ ਬੁੜ-ਬੁੜ ਕਰਦੇ ਹਨ, ਤਦ ਤੁਸੀਂ ਇਹ ਉੱਤਰ ਦੇਣਾ ਕੀ ਲੋਕ ਆਪਣੇ ਪਰਮੇਸ਼ਵਰ ਨੂੰ ਨਾ ਪੁੱਛਣ? ਜੀਉਂਦਿਆਂ ਦੇ ਲਈ ਮੁਰਦਿਆਂ ਨੂੰ ਕਿਉਂ ਪੁੱਛਣਾ ਚਾਹੀਦਾ ਹੈ?20ਪਰਮੇਸ਼ਵਰ ਦੇ ਉਪਦੇਸ਼ ਅਤੇ ਚੇਤਾਵਨੀ ਦੀ ਗਵਾਹੀ ਦੀ ਸਲਾਹ ਲਓ। ਜੇ ਕੋਈ ਇਸ ਸ਼ਬਦ ਦੇ ਅਨੁਸਾਰ ਨਹੀਂ ਬੋਲਦਾ, ਤਾਂ ਉਨ੍ਹਾਂ ਕੋਲ ਸਵੇਰ ਦਾ ਪ੍ਰਕਾਸ਼ ਨਹੀਂ ਹੈ।21ਦੁਖੀ ਅਤੇ ਭੁੱਖੇ, ਉਹ ਧਰਤੀ ਵਿੱਚ ਘੁੰਮਣਗੇ; ਜਦੋਂ ਉਹ ਭੁੱਖੇ ਹੋਣਗੇ, ਉਹ ਗੁੱਸੇ ਹੋ ਜਾਣਗੇ ਅਤੇ ਉੱਪਰ ਵੱਲ ਦੇਖ ਕੇ ਆਪਣੇ ਰਾਜੇ ਅਤੇ ਆਪਣੇ ਪਰਮੇਸ਼ਵਰ ਨੂੰ ਸਰਾਪ ਦੇਣਗੇ।22ਤਦ ਉਹ ਧਰਤੀ ਵੱਲ ਤੱਕਣਗੇ ਅਤੇ ਵੇਖੋ! ਬਿਪਤਾ ਅਤੇ ਹਨ੍ਹੇਰਾ, ਕਸ਼ਟ ਦੀ ਧੁੰਦ ਵਿਖਾਈ ਦੇਵੇਗੀ! ਅਤੇ ਉਹ ਗੂੜ੍ਹੇ ਹਨੇਰੇ ਵਿੱਚ ਧੱਕੇ ਜਾਣਗੇ।Biblica, Inc.