ਯਿਰਮਿਯਾਹ27

ਨਬੂਕਦਨੱਸਰ ਦੀ ਸੇਵਾ ਕਰਨ ਲਈ ਯਹੂਦਾਹ

1ਯਹੂਦਾਹ ਦੇ ਰਾਜੇ ਯੋਸ਼ੀਯਾਹ ਦੇ ਪੁੱਤਰ ਸਿਦਕੀਯਾਹ ਦੇ ਰਾਜ ਦੇ ਅਰੰਭ ਵਿੱਚ, ਇਹ ਸ਼ਬਦ ਯਿਰਮਿਯਾਹ ਨੂੰ ਯਾਹਵੇਹ ਵੱਲੋਂ ਆਇਆ:2ਇਹ ਉਹ ਹੈ ਜੋ ਯਾਹਵੇਹ ਨੇ ਮੈਨੂੰ ਕਿਹਾ: “ਪੱਟੀਆਂ ਦਾ ਇੱਕ ਜੂਲਾ ਬਣਾ ਅਤੇ ਇਸ ਨੂੰ ਆਪਣੀ ਧੋਣ ਤੇ ਰੱਖ।3ਤਦ ਅਦੋਮ, ਮੋਆਬ, ਅੰਮੋਨ, ਸੂਰ ਅਤੇ ਸੀਦੋਨ ਦੇ ਰਾਜਿਆਂ ਨੂੰ ਉਹਨਾਂ ਰਾਜਦੂਤਾਂ ਦੇ ਰਾਹੀਂ ਜੋ ਯੇਰੂਸ਼ਲੇਮ ਵਿੱਚ ਯਹੂਦਾਹ ਦੇ ਰਾਜਾ ਸਿਦਕੀਯਾਹ ਕੋਲ ਆਏ ਹਨ, ਸੁਨੇਹਾ ਭੇਜ।4ਉਹਨਾਂ ਨੂੰ ਉਹਨਾਂ ਦੇ ਮਾਲਕਾਂ ਲਈ ਇੱਕ ਸੰਦੇਸ਼ ਭੇਜ ਅਤੇ ਇਹ ਆਖ, ‘ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ, ਇਹ ਆਖਦਾ ਹੈ: “ਆਪਣੇ ਮਾਲਕਾਂ ਨੂੰ ਇਹ ਦੱਸ:5ਮੈ ਧਰਤੀ ਨੂੰ ਆਦਮੀਆਂ ਨੂੰ ਅਤੇ ਡੰਗਰਾਂ ਨੂੰ ਜਿਹੜੇ ਧਰਤੀ ਉੱਤੇ ਹਨ ਆਪਣੇ ਵੱਡੇ ਬਲ ਅਤੇ ਵਧਾਈ ਹੋਈ ਬਾਂਹ ਨਾਲ ਬਣਾਇਆ। ਮੈ ਇਹ ਉਹ ਨੂੰ ਦਿੰਦਾ ਹਾਂ ਜਿਹੜਾ ਮੇਰੀ ਨਿਗਾਹ ਵਿੱਚ ਠੀਕ ਹੈ।6ਹੁਣ ਮੈਂ ਤੁਹਾਡੇ ਸਾਰੇ ਦੇਸ਼ ਨੂੰ ਬਾਬੇਲ ਦੇ ਰਾਜੇ ਨਬੂਕਦਨੇਜ਼ਰ ਦੇ ਹੱਥਾਂ ਵਿੱਚ ਦੇ ਦਿਆਂਗਾ। ਅਤੇ ਮੈਂ ਜੰਗਲੀ ਜਾਨਵਰਾਂ ਨੂੰ ਵੀ ਉਸਦੇ ਅਧੀਨ ਕਰ ਦਿਆਂਗਾ।7ਸਾਰੀਆਂ ਕੌਮਾਂ ਉਸਦੀ ਅਤੇ ਉਸਦੇ ਪੁੱਤਰ ਅਤੇ ਉਸਦੇ ਪੋਤਿਆਂ ਦੀ ਸੇਵਾ ਕਰਨਗੀਆਂ ਜਦੋਂ ਤੱਕ ਉਸਦੀ ਧਰਤੀ ਦਾ ਸਮਾਂ ਨਹੀਂ ਆਉਂਦਾ; ਫਿਰ ਬਹੁਤ ਸਾਰੀਆਂ ਕੌਮਾਂ ਅਤੇ ਮਹਾਨ ਰਾਜੇ ਉਸਨੂੰ ਆਪਣੇ ਅਧੀਨ ਕਰ ਲੈਣਗੇ।
8“ ‘ “ਪਰ, ਜੇ ਕੋਈ ਕੌਮ ਜਾਂ ਰਾਜ ਬਾਬੇਲ ਦੇ ਰਾਜੇ ਨਬੂਕਦਨੇਜ਼ਰ ਦੀ ਸੇਵਾ ਨਹੀਂ ਕਰੇਗਾ ਜਾਂ ਉਸ ਦੇ ਜੂਲੇ ਹੇਠ ਆਪਣੀ ਗਰਦਨ ਨਹੀਂ ਝੁਕਾਏਗਾ, ਤਾਂ ਮੈਂ ਉਸ ਕੌਮ ਨੂੰ ਤਲਵਾਰ, ਕਾਲ ਅਤੇ ਮਹਾਂਮਾਰੀ ਨਾਲ ਸਜ਼ਾ ਦਿਆਂਗਾ, ਯਾਹਵੇਹ ਦਾ ਵਾਕ ਹੈ, ਜਦੋਂ ਤੱਕ ਮੈਂ ਉਸ ਦੇ ਹੱਥ ਨਾਲ ਇਸ ਨੂੰ ਤਬਾਹ ਨਾ ਕਰ ਦਿਆ।9ਪਰ ਤੁਹਾਨੂੰ ਆਪਣੇ ਨਬੀਆਂ, ਜੋਤਸ਼ੀਆਂ, ਸੁਪਨੇ ਵੇਖਣ ਵਾਲਿਆਂ, ਜੋਤਸ਼ੀਆਂ ਅਤੇ ਜਾਦੂਗਰਾਂ ਨਾ ਸੁਣੋ ਜੋ ਤੁਹਾਨੂੰ ਦੱਸਦੇ ਹਨ, ‘ਤੁਸੀਂ ਬਾਬੇਲ ਦੇ ਰਾਜੇ ਦੀ ਸੇਵਾ ਨਹੀਂ ਕਰੋਗੇ।’10ਉਹ ਤੁਹਾਡੇ ਲਈ ਝੂਠ ਦੀ ਭਵਿੱਖਬਾਣੀ ਕਰਦੇ ਹਨ ਜੋ ਸਿਰਫ ਤੁਹਾਨੂੰ ਤੁਹਾਡੀਆਂ ਜ਼ਮੀਨਾਂ ਤੋਂ ਦੂਰ ਕਰਨ ਲਈ ਕੰਮ ਕਰਨਗੇ; ਮੈਂ ਤੈਨੂੰ ਕੱਢ ਦਿਆਂਗਾ ਅਤੇ ਤੂੰ ਨਾਸ ਹੋ ਜਾਵੇਂਗਾ।11ਪਰ ਜੇ ਕੋਈ ਕੌਮ ਬਾਬੇਲ ਦੇ ਰਾਜੇ ਦੇ ਜੂਲੇ ਹੇਠ ਆਪਣੀ ਧੌਣ ਝੁਕਾਵੇ ਅਤੇ ਉਸ ਦੀ ਸੇਵਾ ਕਰੇ, ਤਾਂ ਮੈਂ ਉਸ ਕੌਮ ਨੂੰ ਆਪਣੀ ਧਰਤੀ ਉੱਤੇ ਰਹਿਣ ਦੇਵਾਂਗਾ ਅਤੇ ਉੱਥੇ ਰਹਿਣ ਦੇਵਾਂਗਾ, ਯਾਹਵੇਹ ਦਾ ਵਾਕ ਹੈ।” ’ ”
12ਮੈਂ ਯਹੂਦਾਹ ਦੇ ਰਾਜੇ ਸਿਦਕੀਯਾਹ ਨੂੰ ਵੀ ਇਹੀ ਸੰਦੇਸ਼ ਦਿੱਤਾ ਸੀ। ਮੈਂ ਕਿਹਾ, “ਬਾਬੇਲ ਦੇ ਰਾਜੇ ਦੇ ਜੂਲੇ ਹੇਠ ਆਪਣੀ ਗਰਦਨ ਝੁਕਾਓ। ਉਸਦੀ ਅਤੇ ਉਸਦੇ ਲੋਕਾਂ ਦੀ ਸੇਵਾ ਕਰੋ ਅਤੇ ਤੁਸੀਂ ਜਿਉਂਦੇ ਰਹੋਗੇ।13ਤੁਸੀਂ ਅਤੇ ਤੁਹਾਡੇ ਲੋਕ ਉਸ ਤਲਵਾਰ, ਕਾਲ ਅਤੇ ਮਹਾਂਮਾਰੀ ਨਾਲ ਕਿਉਂ ਮਰੋਗੇ ਜਿਸ ਨਾਲ ਯਾਹਵੇਹ ਨੇ ਕਿਸੇ ਵੀ ਕੌਮ ਨੂੰ ਧਮਕੀ ਦਿੱਤੀ ਹੈ ਜੋ ਬਾਬੇਲ ਦੇ ਰਾਜੇ ਦੀ ਸੇਵਾ ਨਹੀਂ ਕਰੇਗੀ?14ਉਹਨਾਂ ਨਬੀਆਂ ਦੀਆਂ ਗੱਲਾਂ ਨੂੰ ਨਾ ਸੁਣੋ ਜਿਹੜੇ ਤੁਹਾਨੂੰ ਆਖਦੇ ਹਨ, ‘ਤੁਸੀਂ ਬਾਬੇਲ ਦੇ ਰਾਜੇ ਦੀ ਸੇਵਾ ਨਹੀਂ ਕਰੋਗੇ,’ ਕਿਉਂਕਿ ਉਹ ਤੁਹਾਡੇ ਲਈ ਝੂਠ ਦੀ ਭਵਿੱਖਬਾਣੀ ਕਰਦੇ ਹਨ।15ਯਾਹਵੇਹ ਇਹ ਆਖਦਾ ਹੈ, ‘ਮੈਂ ਉਹਨਾਂ ਨੂੰ ਨਹੀਂ ਭੇਜਿਆ। ਉਹ ਮੇਰੇ ਨਾਮ ਤੇ ਝੂਠ ਦੀ ਭਵਿੱਖਬਾਣੀ ਕਰ ਰਹੇ ਹਨ। ਇਸ ਲਈ, ਮੈਂ ਤੁਹਾਨੂੰ ਬਾਹਰ ਕੱਢ ਦਿਆਂਗਾ ਅਤੇ ਤੁਸੀਂ ਨਾਸ਼ ਹੋ ਜਾਵੋਗੇ, ਤੁਹਾਨੂੰ ਅਤੇ ਤੁਹਾਡੇ ਲਈ ਅਗੰਮਵਾਕ ਕਰਨ ਵਾਲੇ ਨਬੀਆਂ ਨੂੰ ਵੀ।’ ”
16ਫਿਰ ਮੈਂ ਜਾਜਕਾਂ ਅਤੇ ਇਨ੍ਹਾਂ ਸਾਰੇ ਲੋਕਾਂ ਨੂੰ ਕਿਹਾ, “ਯਾਹਵੇਹ ਇਹੀ ਆਖਦਾ ਹੈ: ਉਹਨਾਂ ਨਬੀਆਂ ਦੀ ਗੱਲ ਨਾ ਸੁਣੋ ਜਿਹੜੇ ਕਹਿੰਦੇ ਹਨ, ‘ਵੇਖੋ, ਯਾਹਵੇਹ ਦੇ ਭਵਨ ਦੇ ਭਾਂਡੇ ਬਾਬੇਲ ਵਿੱਚੋਂ ਛੇਤੀ ਮੁੜ ਲਿਆਂਦੇ ਜਾਣਗੇ। ਉਹ ਤਾਂ ਤੁਹਾਡੇ ਲਈ ਝੂਠੇ ਅਗੰਮ ਵਾਚਦੇ ਹਨ।’17ਉਹਨਾਂ ਦੀ ਗੱਲ ਨਾ ਸੁਣੋ। ਬਾਬੇਲ ਦੇ ਰਾਜੇ ਦੀ ਸੇਵਾ ਕਰੋ, ਅਤੇ ਤੁਸੀਂ ਜਿਉਂਦੇ ਰਹੋਗੇ। ਇਹ ਸ਼ਹਿਰ ਬਰਬਾਦ ਕਿਉਂ ਹੋਵੇ?18ਜੇਕਰ ਉਹ ਨਬੀ ਹਨ ਅਤੇ ਉਹਨਾਂ ਕੋਲ ਯਾਹਵੇਹ ਦਾ ਬਚਨ ਹੈ, ਤਾਂ ਉਹ ਯਾਹਵੇਹ ਸਰਬਸ਼ਕਤੀਮਾਨ ਅੱਗੇ ਬੇਨਤੀ ਕਰਨ ਕਿ ਉਹ ਚੀਜ਼ਾਂ ਯਾਹਵੇਹ ਦੇ ਘਰ ਅਤੇ ਮਹਿਲ ਵਿੱਚ ਬਚੀਆਂ ਹੋਈਆਂ ਹਨ। ਯਹੂਦਾਹ ਅਤੇ ਯੇਰੂਸ਼ਲੇਮ ਦੇ ਰਾਜੇ ਨੂੰ ਬਾਬੇਲ ਵਿੱਚ ਨਹੀਂ ਲਿਜਾਇਆ ਜਾਵੇਗਾ।19ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ, ਉਹਨਾਂ ਥੰਮ੍ਹਾਂ ਅਤੇ ਵੱਡੇ ਹੌਦ ਅਤੇ ਕੁਰਸੀਆਂ ਅਤੇ ਬਾਕੀ ਭਾਂਡਿਆਂ ਦੇ ਬਾਰੇ ਜਿਹੜੇ ਇਸ ਸ਼ਹਿਰ ਵਿੱਚ ਬਚ ਰਹੇ ਹਨ,20ਜਿਨ੍ਹਾਂ ਨੂੰ ਬਾਬੇਲ ਦਾ ਰਾਜਾ ਨਬੂਕਦਨੇਜ਼ਰ ਨੇ ਚੁੱਕ ਕੇ ਨਹੀਂ ਲਿਆ ਸੀ। ਯਹੂਦਾਹ ਦੇ ਰਾਜੇ ਯਹੋਯਾਕੀਮ ਦਾ ਪੁੱਤਰ ਯਕੋਨਿਯਾਹ, ਯਹੂਦਾਹ ਅਤੇ ਯੇਰੂਸ਼ਲੇਮ ਦੇ ਸਾਰੇ ਅਹਿਲਕਾਰਾਂ ਸਮੇਤ ਯੇਰੂਸ਼ਲੇਮ ਤੋਂ ਬਾਬੇਲ ਨੂੰ ਗ਼ੁਲਾਮੀ ਵਿੱਚ ਲੈ ਆਇਆ।21ਹਾਂ, ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ, ਉਹਨਾਂ ਚੀਜ਼ਾਂ ਬਾਰੇ ਆਖਦਾ ਹੈ ਜੋ ਯਾਹਵੇਹ ਦੇ ਘਰ ਅਤੇ ਯਹੂਦਾਹ ਦੇ ਰਾਜੇ ਦੇ ਮਹਿਲ ਅਤੇ ਯੇਰੂਸ਼ਲੇਮ ਵਿੱਚ ਬਚੀਆਂ ਹਨ:22ਯਾਹਵੇਹ ਦਾ ਵਾਕ ਹੈ, ‘ਉਹਨਾਂ ਨੂੰ ਬਾਬੇਲ ਵਿੱਚ ਲਿਜਾਇਆ ਜਾਵੇਗਾ ਅਤੇ ਉਹ ਉੱਥੇ ਰਹਿਣਗੇ ਜਦੋਂ ਤੱਕ ਮੈਂ ਉਹਨਾਂ ਲਈ ਨਹੀਂ ਆਵਾਂਗਾ। ਫਿਰ ਮੈਂ ਉਹਨਾਂ ਨੂੰ ਵਾਪਸ ਲਿਆਵਾਂਗਾ ਅਤੇ ਉਹਨਾਂ ਨੂੰ ਇਸ ਥਾਂ ਤੇ ਬਹਾਲ ਕਰਾਂਗਾ।’ ”

Biblica, Inc.

https://app.library.bible/content/38de522697cd8943