ਯਿਰਮਿਯਾਹ47
ਫ਼ਲਿਸਤੀਆਂ ਬਾਰੇ ਇੱਕ ਸੁਨੇਹਾ
1ਇਹ ਯਾਹਵੇਹ ਦਾ ਬਚਨ ਹੈ ਜੋ ਫ਼ਿਰਾਊਨ ਦੁਆਰਾ ਗਾਜ਼ਾ ਉੱਤੇ ਹਮਲਾ ਕਰਨ ਤੋਂ ਪਹਿਲਾਂ ਫ਼ਲਿਸਤੀਆਂ ਬਾਰੇ ਯਿਰਮਿਯਾਹ ਨਬੀ ਕੋਲ ਆਇਆ ਸੀ:2ਯਾਹਵੇਹ ਇਸ ਤਰ੍ਹਾਂ ਆਖਦਾ ਹੈ:“ਦੇਖੋ ਉੱਤਰ ਵਿੱਚ ਪਾਣੀ ਕਿਵੇਂ ਵੱਧ ਰਿਹਾ ਹੈ;ਉਹ ਇੱਕ ਵਹਿਣ ਵਾਲਾ ਪਾਣੀ ਬਣ ਜਾਵੇਗਾ।ਉਹ ਧਰਤੀ ਅਤੇ ਉਸ ਵਿੱਚ ਦੀ ਹਰ ਚੀਜ਼ ਨੂੰ, ਕਸਬਿਆਂ ਅਤੇ ਉਹਨਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਭਰ ਦੇਣਗੇ।ਲੋਕ ਪੁਕਾਰਨਗੇ;ਸਾਰੇ ਲੋਕ ਜਿਹੜੇ ਧਰਤੀ ਵਿੱਚ ਵੱਸਦੇ ਹਨ।3ਘੋੜਿਆਂ ਦੇ ਖੁਰਾਂ ਦੀ ਆਵਾਜ਼ ਦੇ ਕਾਰਨ,ਉਸ ਦੇ ਰਥਾਂ ਦੀ ਆਵਾਜ਼ ਦੇ ਕਾਰਨ,ਉਹਨਾਂ ਦੇ ਪਹੀਆਂ ਦੀ ਗੜਗੜਾਹਟ ਦੇ ਕਾਰਨ,ਮਾਤਾ-ਪਿਤਾ ਆਪਣੇ ਬੱਚਿਆਂ ਦੀ ਮਦਦ ਕਰਨ ਲਈ ਨਹੀਂ ਮੁੜਨਗੇ;ਕਿਉਂਕਿ ਉਨ੍ਹਾਂ ਦੇ ਹੱਥ ਢਿੱਲੇ ਹੋ ਗਏ ਹਨ।4ਸਾਰੇ ਫ਼ਲਿਸਤੀ ਲੋਕਾਂ ਨੂੰ ਤਬਾਹ ਕਰਨ ਦਾ ਸਮਾਂ ਆ ਗਿਆ ਹੈ,ਅਤੇ ਸੂਰ ਅਤੇ ਸੀਦੋਨ ਵਿੱਚਹਰ ਬਚੇ ਹੋਏ ਸਹਾਇਕ ਨੂੰਤਬਾਹ ਕਰਨ ਦਾ ਦਿਨ ਆ ਗਿਆ ਹੈ।ਯਾਹਵੇਹ ਫ਼ਲਿਸਤੀਆਂ ਨੂੰ ਤਬਾਹ ਕਰਨ ਵਾਲਾ ਹੈ,ਅਤੇ ਕਫ਼ਤੋਰ ਦੇ ਤੱਟੀ ਖੇਤਰਾਂ ਦੇ ਬਾਕੀ ਬਚੇ ਲੋਕਾਂ ਨੂੰ ਤਬਾਹ ਕਰਨ ਲਈ ਤਿਆਰ ਹਨ।5ਗਾਜ਼ਾ ਸੋਗ ਵਿੱਚ ਆਪਣਾ ਸਿਰ ਮੁਨਾਵੇਗਾ;ਅਸ਼ਕਲੋਨ ਨੂੰ ਚੁੱਪ ਕਰ ਦਿੱਤਾ ਜਾਵੇਗਾ।ਤੁਸੀਂ ਮੈਦਾਨ ਵਿੱਚ ਬਚੇ ਹੋਏ ਹੋ,ਤੁਸੀਂ ਕਦ ਤੱਕ ਆਪਣੇ ਆਪ ਨੂੰ ਵੱਢੋਗੇ?6“ ‘ਹਾਏ, ਯਾਹਵੇਹ ਦੀ ਤਲਵਾਰ,ਕਦੋਂ ਤੂੰ ਆਰਾਮ ਕਰੇਗੀ?ਆਪਣੇ ਮਿਆਨ ਵਿੱਚ ਵਾਪਸ ਆ;ਰੁਕ ਅਤੇ ਸ਼ਾਂਤ ਰਹਿ।’7ਪਰ ਇਹ ਕਿਵੇਂ ਆਰਾਮ ਕਰ ਸਕਦੀ ਹੈਜਦੋਂ ਯਾਹਵੇਹ ਨੇ ਇਸਨੂੰ ਹੁਕਮ ਦਿੱਤਾ ਹੈ,ਜਦੋਂ ਉਸਨੇ ਇਸਨੂੰ ਅਸ਼ਕਲੋਨ ਅਤੇ ਤੱਟ ਤੇ ਹਮਲਾ ਕਰਨ ਦਾ ਹੁਕਮ ਦਿੱਤਾ ਹੈ?”Biblica, Inc.