ਨਹਮਯਾਹ3
ਕੰਧ ਦੇ ਨਿਰਮਾਤਾ
1ਤਦ ਅਲਯਾਸ਼ੀਬ ਪ੍ਰਧਾਨ ਜਾਜਕ ਅਤੇ ਉਹ ਦੇ ਜਾਜਕ ਭਰਾ ਉੱਠੇ ਅਤੇ ਉਹਨਾਂ ਨੇ ਭੇਡ ਫਾਟਕ ਨੂੰ ਬਣਾਇਆ। ਉਹਨਾਂ ਨੇ ਉਸ ਦਾ ਸਮਰਪਣ ਕੀਤਾ ਅਤੇ ਉਸ ਦੇ ਦਰਵਾਜ਼ੇ ਵੀ ਲਗਾਏ, ਇਸ ਦੇ ਨਾਲ ਉਹਨਾਂ ਨੇ ਹੰਮੇਆਹ ਦੇ ਬੁਰਜ ਤੋਂ ਹਨਨੇਲ ਦੇ ਬੁਰਜ ਤੱਕ ਸ਼ਹਿਰਪਨਾਹ ਦਾ ਅਰਪਣ ਕੀਤਾ।2ਯਰੀਹੋ ਦੇ ਬੰਦਿਆਂ ਨੇ ਨਾਲ ਲੱਗਦੇ ਹਿੱਸੇ ਨੂੰ ਬਣਾਇਆ ਅਤੇ ਇਮਰੀ ਦੇ ਪੁੱਤਰ ਜ਼ੱਕੂਰ ਨੇ ਉਹਨਾਂ ਦੇ ਨਾਲ ਬਣਾਇਆ।3ਮੱਛੀ ਫਾਟਕ ਨੂੰ ਹੱਸਨਾਆਹ ਦੇ ਪੁੱਤਰਾਂ ਦੁਆਰਾ ਦੁਬਾਰਾ ਬਣਾਇਆ ਗਿਆ ਸੀ। ਉਹਨਾਂ ਨੇ ਉਸ ਦੀਆਂ ਕੜੀਆਂ ਲਗਾਈਆਂ, ਅਤੇ ਉਸ ਦੇ ਦਰਵਾਜ਼ੇ ਅਤੇ ਚਿਟਕਨੀਆਂ ਅਤੇ ਅਰਲ ਲਗਾਏ।4ਊਰੀਯਾਹ ਦੇ ਪੁੱਤਰ ਮਰੇਮੋਥ, ਹਕੋਜ਼ ਦੇ ਪੁੱਤਰ ਨੇ ਅਗਲੇ ਹਿੱਸੇ ਦੀ ਮੁਰੰਮਤ ਕੀਤੀ। ਉਸ ਤੋਂ ਅੱਗੇ ਬਰਕਯਾਹ ਦੇ ਪੁੱਤਰ ਮਸ਼ੁੱਲਾਮ ਨੇ, ਜੋ ਮਸ਼ੇਜ਼ਬੇਲ ਦਾ ਪੁੱਤਰ ਸੀ, ਨੇ ਮੁਰੰਮਤ ਕੀਤੀ ਅਤੇ ਉਸ ਤੋਂ ਅੱਗੇ ਬਾਨਾ ਦੇ ਪੁੱਤਰ ਸਾਦੋਕ ਨੇ ਵੀ ਮੁਰੰਮਤ ਕੀਤੀ।5ਅਗਲੇ ਹਿੱਸੇ ਦੀ ਮੁਰੰਮਤ ਤਕੋਆ ਦੇ ਆਦਮੀਆਂ ਦੁਆਰਾ ਕੀਤੀ ਗਈ ਸੀ, ਪਰ ਉਹਨਾਂ ਦੇ ਸਰਦਾਰਾਂ ਨੇ ਆਪਣੇ ਸੁਆਮੀਆਂ ਦੀ ਸੇਵਾ ਲਈ ਆਪਣੇ ਸਿਰ ਨਾ ਝੁਕਾਏ।6ਯਸ਼ਨਾਹਬ ਫਾਟਕ ਦੀ ਮੁਰੰਮਤ ਪਾਸੇਹ ਦੇ ਪੁੱਤਰ ਯੋਯਾਦਾ ਅਤੇ ਬਸੋਦਯਾਹ ਦੇ ਪੁੱਤਰ ਮਸ਼ੁੱਲਾਮ ਨੇ ਕੀਤੀ। ਉਹਨਾਂ ਨੇ ਉਸ ਦੀਆਂ ਕੜੀਆਂ ਲਗਾਈਆਂ ਅਤੇ ਉਸ ਦੇ ਦਰਵਾਜ਼ੇ, ਚਿਟਕਨੀਆਂ ਅਤੇ ਅਰਲ ਲਗਾਏ।7ਉਹਨਾਂ ਦੇ ਅੱਗੇ, ਗਿਬਓਨ ਅਤੇ ਮਿਸਪਾਹ ਦੇ ਆਦਮੀਆਂ ਦੁਆਰਾ ਮੁਰੰਮਤ ਕੀਤੀ ਗਈ, ਗਿਬਓਨ ਦੇ ਮਲਟਯਾਹ ਅਤੇ ਮੇਰੋਨੋਥ ਦੇ ਯਦੋਨ ਟਰਾਂਸ-ਫਰਾਤ ਦੇ ਗਵਰਨਰ ਦੇ ਅਧਿਕਾਰ ਅਧੀਨ ਥਾਵਾਂ।8ਹਰਹਯਾਹ ਦੇ ਪੁੱਤਰ ਉਜ਼ੀਏਲ, ਸੁਨਿਆਰਿਆਂ ਵਿੱਚੋਂ ਇੱਕ ਨੇ ਅਗਲੇ ਹਿੱਸੇ ਦੀ ਮੁਰੰਮਤ ਕੀਤੀ ਅਤੇ ਹਨਨਯਾਹ, ਅਤਰ ਬਣਾਉਣ ਵਾਲਿਆਂ ਵਿੱਚੋਂ ਇੱਕ ਨੇ ਉਸ ਦੇ ਨਾਲ ਦੀ ਮੁਰੰਮਤ ਕੀਤੀ ਅਤੇ ਉਹਨਾਂ ਨੇ ਚੌੜੀ ਕੰਧ ਤੱਕ ਯੇਰੂਸ਼ਲੇਮ ਨੂੰ ਬਣਾ ਦਿੱਤਾ।9ਹੂਰ ਦੇ ਪੁੱਤਰ ਰਫ਼ਾਯਾਹ, ਯੇਰੂਸ਼ਲੇਮ ਦੇ ਅੱਧੇ ਜ਼ਿਲ੍ਹੇ ਦੇ ਸ਼ਾਸਕ ਨੇ ਅਗਲੇ ਹਿੱਸੇ ਦੀ ਮੁਰੰਮਤ ਕੀਤੀ।10ਇਸ ਦੇ ਨਾਲ-ਨਾਲ ਹਰੂਮਾਫ਼ ਦੇ ਪੁੱਤਰ ਯਦਾਯਾਹ ਨੇ ਉਸ ਦੇ ਘਰ ਦੇ ਸਾਹਮਣੇ ਮੁਰੰਮਤ ਕੀਤੀ ਅਤੇ ਹਸ਼ਬਨਯਾਹ ਦੇ ਪੁੱਤਰ ਹਤੂਸ਼ ਨੇ ਉਸ ਦੇ ਅੱਗੇ ਮੁਰੰਮਤ ਕੀਤੀ।11ਹਰੀਮ ਦੇ ਪੁੱਤਰ ਮਲਕੀਯਾਹ ਅਤੇ ਪਹਥ-ਮੋਆਬ ਦੇ ਪੁੱਤਰ ਹਸ਼ੂਬ ਨੇ ਇੱਕ ਹੋਰ ਹਿੱਸੇ ਅਤੇ ਤੰਦੂਰ ਦੇ ਬੁਰਜ ਦੀ ਮੁਰੰਮਤ ਕੀਤੀ।12ਯੇਰੂਸ਼ਲੇਮ ਦੇ ਅੱਧੇ ਜ਼ਿਲ੍ਹੇ ਦੇ ਸ਼ਾਸਕ ਹੱਲੋਹੇਸ਼ ਦੇ ਪੁੱਤਰ ਸ਼ੱਲੂਮ ਨੇ ਆਪਣੀਆਂ ਧੀਆਂ ਦੀ ਮਦਦ ਨਾਲ ਅਗਲੇ ਹਿੱਸੇ ਦੀ ਮੁਰੰਮਤ ਕੀਤੀ।13ਵਾਦੀ ਦੇ ਫਾਟਕ ਦੀ ਮੁਰੰਮਤ ਹਾਨੂਨ ਅਤੇ ਜ਼ਾਨੋਆਹ ਦੇ ਵਾਸੀਆਂ ਨੇ ਕੀਤੀ ਅਤੇ ਉਹਨਾਂ ਨੇ ਉਸ ਨੂੰ ਬਣਾਇਆ ਅਤੇ ਉਸ ਦੇ ਦਰਵਾਜ਼ੇ, ਚਿਟਕਨੀਆਂ ਅਤੇ ਅਰਲ ਲਗਾਏ ਅਤੇ ਕੂੜਾ-ਫਾਟਕ ਤੱਕ ਇੱਕ ਹਜ਼ਾਰ ਹੱਥ ਲੰਮੀ ਕੰਧ ਬਣਾਈ।14ਕੂੜਾ-ਫਾਟਕ ਦੀ ਮੁਰੰਮਤ ਰਕਾਬ ਦੇ ਪੁੱਤਰ ਮਲਕੀਯਾਹ ਨੇ ਕੀਤੀ ਜੋ ਬੈਥ-ਹੱਕਾਰਮ ਦੇ ਜ਼ਿਲ੍ਹੇ ਦਾ ਹਾਕਮ ਸੀ, ਉਸ ਨੇ ਉਹ ਨੂੰ ਬਣਾਇਆ ਅਤੇ ਉਹ ਦੇ ਦਰਵਾਜ਼ੇ, ਚਿਟਕਨੀਆਂ ਅਤੇ ਅਰਲ ਲਗਾਏ।15ਚਸ਼ਮੇ ਫਾਟਕ ਨੂੰ ਕਾਲ-ਹੋਜ਼ਾ ਦੇ ਪੁੱਤਰ ਸ਼ੱਲੂਮ ਨੇ ਜੋ ਮਿਸਪਾਹ ਦੇ ਜ਼ਿਲ੍ਹੇ ਦਾ ਹਾਕਮ ਸੀ, ਮੁਰੰਮਤ ਕੀਤਾ। ਉਸ ਨੇ ਉਹ ਨੂੰ ਬਣਾਇਆ, ਛੱਤਿਆ ਅਤੇ ਉਹ ਦੇ ਦਰਵਾਜ਼ੇ, ਚਿਟਕਨੀਆਂ ਅਤੇ ਅਰਲ ਲਗਾਏ ਅਤੇ ਉਸ ਨੇ ਹੀ ਸ਼ਾਹੀ ਬਾਗ਼ ਦੇ ਕੋਲ ਸ਼ੱਲਹ ਦੇ ਤਲਾਬ ਦੀ ਕੰਧ ਨੂੰ ਉਹਨਾਂ ਪੌੜੀਆਂ ਤੱਕ ਜਿਹੜੀਆਂ ਦਾਵੀਦ ਦੇ ਸ਼ਹਿਰ ਵਿੱਚੋਂ ਹੇਠਾਂ ਨੂੰ ਆਉਂਦੀਆਂ ਸਨ, ਬਣਾਇਆ।16ਇਸ ਤੋਂ ਅੱਗੇ ਅਜ਼ਬੂਕ ਦੇ ਪੁੱਤਰ ਨਹਮਯਾਹ ਨੇ ਜਿਹੜਾ ਬੈਥ-ਸੂਰ ਦੇ ਅੱਧੇ ਜ਼ਿਲ੍ਹੇ ਦਾ ਹਾਕਮ ਸੀ, ਦਾਵੀਦ ਦੇ ਕਬਰਸਥਾਨ ਦੇ ਸਾਹਮਣੇ ਅਤੇ ਬਣਾਏ ਹੋਏ ਤਲਾਬ ਅਤੇ ਸੂਰਬੀਰਾਂ ਦੇ ਘਰ ਤੱਕ ਮੁਰੰਮਤ ਕੀਤੀ।17ਉਸ ਦੇ ਅੱਗੇ, ਲੇਵੀਆਂ ਦੁਆਰਾ ਬਾਨੀ ਦੇ ਪੁੱਤਰ ਰਹੂਮ ਦੇ ਅਧੀਨ ਮੁਰੰਮਤ ਕੀਤੀ ਗਈ ਸੀ। ਉਸ ਦੇ ਨਾਲ, ਕੇਲਾਹ ਦੇ ਅੱਧੇ ਜ਼ਿਲ੍ਹੇ ਦੇ ਹਾਕਮ ਹਸ਼ਬਯਾਹ ਨੇ ਆਪਣੇ ਜ਼ਿਲ੍ਹੇ ਦੀ ਮੁਰੰਮਤ ਕੀਤੀ।18ਉਸ ਤੋਂ ਅੱਗੇ, ਕੇਲਾਹ ਦੇ ਦੂਜੇ ਅੱਧੇ ਜ਼ਿਲ੍ਹੇ ਦੇ ਹਾਕਮ, ਹੇਨਾਦਾਦ ਦੇ ਪੁੱਤਰ ਬੱਵਈ ਦੇ ਅਧੀਨ ਉਹਨਾਂ ਦੇ ਸਾਥੀ ਲੇਵੀਆਂ ਦੁਆਰਾ ਮੁਰੰਮਤ ਕੀਤੀ ਗਈ ਸੀ।19ਉਸ ਤੋਂ ਅੱਗੇ ਯੇਸ਼ੂਆ ਦੇ ਪੁੱਤਰ ਏਜ਼ਰ ਨੇ ਜਿਹੜਾ ਮਿਸਪਾਹ ਦਾ ਹਾਕਮ ਸੀ, ਉਸ ਨੇ ਦੂਜੇ ਹਿੱਸੇ ਦੀ ਜੋ ਹਥਿਆਰ-ਘਰ ਦੀ ਚੜ੍ਹਾਈ ਤੋਂ ਸ਼ਹਿਰਪਨਾਹ ਦੇ ਸਾਹਮਣੇ ਦੇ ਮੋੜ ਤੱਕ ਹੈ, ਮੁਰੰਮਤ ਕੀਤੀ।20ਉਸ ਦੇ ਅੱਗੇ, ਜ਼ੱਬਈ ਦੇ ਪੁੱਤਰ ਬਾਰੂਕ ਨੇ ਜੋਸ਼ ਨਾਲ ਇੱਕ ਹੋਰ ਹਿੱਸੇ ਦੀ ਮੁਰੰਮਤ ਕੀਤੀ, ਕੌਣ ਤੋਂ ਲੈ ਕੇ ਪ੍ਰਧਾਨ ਜਾਜਕ ਅਲਯਾਸ਼ੀਬ ਦੇ ਘਰ ਦੇ ਪ੍ਰਵੇਸ਼ ਦੁਆਰ ਤੱਕ।21ਉਸ ਤੋਂ ਅੱਗੇ ਹਕੋਜ਼ ਦੇ ਪੁੱਤਰ ਊਰੀਯਾਹ ਦੇ ਪੁੱਤਰ ਮਰੇਮੋਥ ਨੇ ਅਲਯਾਸ਼ੀਬ ਦੇ ਘਰ ਦੇ ਪ੍ਰਵੇਸ਼ ਦੁਆਰ ਤੋਂ ਲੈ ਕੇ ਉਸ ਦੇ ਸਿਰੇ ਤੱਕ ਇੱਕ ਹੋਰ ਹਿੱਸੇ ਦੀ ਮੁਰੰਮਤ ਕੀਤੀ।22ਉਸ ਦੇ ਨਾਲ ਆਲੇ-ਦੁਆਲੇ ਦੇ ਇਲਾਕੇ ਦੀ ਮੁਰੰਮਤ ਜਾਜਕਾਂ ਦੁਆਰਾ ਕੀਤੀ ਗਈ ਸੀ।23ਉਹਨਾਂ ਦੇ ਅੱਗੇ, ਬਿਨਯਾਮੀਨ ਅਤੇ ਹਸ਼ੂਬ ਨੇ ਆਪਣੇ ਘਰ ਦੇ ਸਾਹਮਣੇ ਮੁਰੰਮਤ ਕੀਤੀ ਅਤੇ ਉਹਨਾਂ ਦੇ ਅੱਗੇ, ਮਾਸੇਯਾਹ ਦੇ ਪੁੱਤਰ ਅਜ਼ਰਯਾਹ, ਹਨਾਨਿਯਾਹ ਦੇ ਪੁੱਤਰ ਨੇ ਆਪਣੇ ਘਰ ਦੇ ਆਲੇ-ਦੁਆਲੇ ਦੀ ਮੁਰੰਮਤ ਕੀਤੀ।24ਉਸ ਤੋਂ ਅੱਗੇ, ਹੇਨਾਦਾਦ ਦੇ ਪੁੱਤਰ ਬਿੰਨੂਈ ਨੇ ਅਜ਼ਰਯਾਹ ਦੇ ਘਰ ਤੋਂ ਕੌਣ ਅਤੇ ਕੋਨੇ ਤੱਕ ਇੱਕ ਹੋਰ ਹਿੱਸੇ ਦੀ ਮੁਰੰਮਤ ਕੀਤੀ,25ਫਿਰ ਊਜ਼ਈ ਦੇ ਪੁੱਤਰ ਪਲਾਲ ਨੇ ਉਸੇ ਮੋੜ ਤੋਂ ਲੈ ਕੇ ਉਸ ਬੁਰਜ ਦੇ ਸਾਹਮਣੇ ਤੱਕ ਜੋ ਰਾਜਾ ਦੇ ਉੱਪਰਲੇ ਮਹਿਲ ਦੇ ਸਾਹਮਣਿਓਂ ਨਿੱਕਲਦਾ ਸੀ, ਜਿਹੜਾ ਕੈਦਖ਼ਾਨੇ ਦੇ ਵਿਹੜੇ ਦੇ ਨਾਲ ਸੀ, ਮੁਰੰਮਤ ਕੀਤੀ। ਉਸ ਤੋਂ ਬਾਅਦ ਪਾਰੋਸ਼ ਦੇ ਪੁੱਤਰ ਪਦਾਯਾਹ ਨੇ26ਅਤੇ ਓਫੇਲ ਦੀ ਪਹਾੜੀ ਉੱਤੇ ਰਹਿੰਦੇ ਭਵਨ ਦੇ ਸੇਵਕਾਂ ਨੇ ਪੂਰਬ ਵੱਲ ਜਲ-ਫਾਟਕ ਦੇ ਸਾਹਮਣੇ ਇੱਕ ਬਿੰਦੂ ਤੱਕ ਮੁਰੰਮਤ ਕੀਤੀ।27ਉਹਨਾਂ ਤੋਂ ਅੱਗੇ ਤਕੋਈਆਂ ਨੇ ਦੂਜੇ ਹਿੱਸੇ ਦੀ ਮੁਰੰਮਤ ਕੀਤੀ, ਜਿਹੜਾ ਬਾਹਰ ਨਿੱਕਲੇ ਹੋਏ ਉਸ ਵੱਡੇ ਬੁਰਜ ਦੇ ਸਾਹਮਣੇ ਤੋਂ ਓਫੇਲ ਦੀ ਕੰਧ ਤੱਕ ਸੀ।28ਫਿਰ ਘੋੜਾ-ਫਾਟਕ ਦੇ ਉੱਤੇ ਜਾਜਕਾਂ ਨੇ ਆਪਣੇ-ਆਪਣੇ ਘਰ ਦੇ ਅੱਗੇ ਮੁਰੰਮਤ ਕੀਤੀ।29ਉਹਨਾਂ ਦੇ ਅੱਗੇ ਇਮੇਰ ਦੇ ਪੁੱਤਰ ਸਾਦੋਕ ਨੇ ਉਸਦੇ ਘਰ ਦੇ ਸਾਹਮਣੇ ਮੁਰੰਮਤ ਕੀਤੀ। ਉਸ ਦੇ ਅੱਗੇ, ਸ਼ਕਨਯਾਹ ਦੇ ਪੁੱਤਰ ਸ਼ਮਅਯਾਹ ਨੇ, ਪੂਰਬੀ ਫਾਟਕ ਦੇ ਪਹਿਰੇਦਾਰ ਨੇ ਮੁਰੰਮਤ ਕੀਤੀ।30ਉਸ ਦੇ ਅੱਗੇ, ਸ਼ਲਮਯਾਹ ਦੇ ਪੁੱਤਰ ਹਨਨਯਾਹ ਅਤੇ ਸਲਫ਼ ਦੇ ਛੇਵੇਂ ਪੁੱਤਰ ਹਾਨੂਨ ਨੇ ਇੱਕ ਹੋਰ ਹਿੱਸੇ ਦੀ ਮੁਰੰਮਤ ਕੀਤੀ। ਉਹਨਾਂ ਦੇ ਅੱਗੇ, ਬਰਕਯਾਹ ਦੇ ਪੁੱਤਰ ਮਸ਼ੁੱਲਾਮ ਨੇ ਆਪਣੇ ਰਹਿਣ ਵਾਲੇ ਕਮਰੇ ਦੇ ਸਾਹਮਣੇ ਮੁਰੰਮਤ ਕੀਤੀ।31ਇਸ ਤੋਂ ਬਾਅਦ ਸੁਨਿਆਰੇ ਦੇ ਪੁੱਤਰ ਮਲਕੀਯਾਹ ਨੇ ਨਥੀਨੀਮ ਅਤੇ ਵਪਾਰੀਆਂ ਦੇ ਘਰ ਤੱਕ ਮਿਫ਼ਕਾਦ ਦੇ ਫਾਟਕ ਦੇ ਸਾਹਮਣੇ ਅਤੇ ਉੱਪਰ ਦੀ ਕੋਠੜੀ ਦੀ ਨੁੱਕਰ ਤੱਕ ਮੁਰੰਮਤ ਕੀਤੀ।32ਤਦ ਕੋਨੇ ਦੇ ਉੱਪਰਲੇ ਕਮਰੇ ਅਤੇ ਭੇਡ-ਫਾਟਕ ਦੇ ਵਿਚਕਾਰ ਸੁਨਿਆਰੇ ਅਤੇ ਵਪਾਰੀਆਂ ਨੇ ਮੁਰੰਮਤ ਕੀਤੀ।Biblica, Inc.