ਜ਼ਬੂਰਾਂ136

1ਯਾਹਵੇਹ ਦਾ ਧੰਨਵਾਦ ਕਰੋ, ਕਿਉਂਕਿ ਉਹ ਭਲਾ ਹੈ,ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।2ਦੇਵਤਿਆਂ ਦੇ ਪਰਮੇਸ਼ਵਰ ਦਾ ਧੰਨਵਾਦ ਕਰੋ,ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।3ਪ੍ਰਭੂਆਂ ਦੇ ਪ੍ਰਭੂ ਦਾ ਧੰਨਵਾਦ ਕਰੋ,ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।
4ਉਸ ਲਈ ਜੋ ਇਕੱਲਾ ਹੀ ਵੱਡੇ-ਵੱਡੇ ਅਚੰਭੇ ਕੰਮ ਕਰਦਾ ਹੈ,ਉਸ ਦਾ ਪਿਆਰ ਸਦਾ ਕਾਇਮ ਰਹਿੰਦਾ ਹੈ।5ਜਿਸ ਨੇ ਆਪਣੀ ਸਮਝ ਨਾਲ ਅਕਾਸ਼ ਨੂੰ ਬਣਾਇਆ,ਉਹ ਦਾ ਪਿਆਰ ਸਦਾ ਕਾਇਮ ਰਹਿੰਦਾ ਹੈ।6ਜਿਸ ਨੇ ਧਰਤੀ ਨੂੰ ਪਾਣੀਆਂ ਉੱਤੇ ਫ਼ੈਲਾਇਆ,ਉਹ ਦਾ ਪਿਆਰ ਸਦਾ ਕਾਇਮ ਰਹਿੰਦਾ ਹੈ।7ਜਿਸ ਨੇ ਵੱਡੀਆਂ-ਵੱਡੀਆਂ ਰੌਸ਼ਨੀਆਂ ਨੂੰ ਬਣਾਈਆਂ,ਉਹ ਦਾ ਪਿਆਰ ਸਦਾ ਕਾਇਮ ਰਹਿੰਦਾ ਹੈ।8ਸੂਰਜ ਦਿਨ ਉੱਤੇ ਰਾਜ ਕਰਦਾ ਹੈ;ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।9ਚੰਦ ਅਤੇ ਤਾਰੇ ਰਾਤ ਉੱਤੇ ਰਾਜ ਕਰਦੇ ਹਨ;ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।
10ਉਸ ਦੇ ਲਈ ਜਿਸ ਨੇ ਮਿਸਰ ਦੇ ਪਹਿਲੌਠਿਆ ਨੂੰ ਮਾਰਿਆਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।11ਅਤੇ ਇਸਰਾਏਲ ਨੂੰ ਉਹਨਾਂ ਵਿੱਚੋਂ ਕੱਢ ਲਿਆਇਆ,ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।12ਇੱਕ ਸ਼ਕਤੀਸ਼ਾਲੀ ਹੱਥ ਅਤੇ ਪਸਾਰੀ ਹੋਈ ਬਾਂਹ ਨਾਲ;ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।
13ਉਹ ਦੇ ਲਈ ਜਿਸ ਨੇ ਲਾਲ ਸਮੁੰਦਰ ਨੂੰ ਦੋਹਾਂ ਹਿੱਸੇ ਵਿੱਚ ਵੰਡ ਦਿੱਤਾ,ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।14ਅਤੇ ਇਸਰਾਏਲ ਨੂੰ ਉਹ ਦੇ ਵਿੱਚੋਂ ਦੀ ਕੱਢ ਲਿਆਇਆ,ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।15ਪਰ ਫ਼ਿਰਾਊਨ ਅਤੇ ਉਸਦੀ ਫ਼ੌਜ ਨੂੰ ਲਾਲ ਸਮੁੰਦਰ ਵਿੱਚ ਵਹਾ ਦਿੱਤਾ।ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।
16ਉਸੇ ਦਾ ਜਿਸ ਨੇ ਆਪਣੇ ਲੋਕਾਂ ਨੂੰ ਉਜਾੜ ਵਿੱਚੋਂ ਲੰਘਾਇਆ,ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।
17ਉਸੇ ਦਾ ਜਿਸ ਨੇ ਵੱਡੇ-ਵੱਡੇ ਰਾਜਿਆਂ ਨੂੰ ਮਾਰਿਆ,ਉਹ ਦਾ ਪਿਆਰ ਸਦਾ ਕਾਇਮ ਰਹਿੰਦਾ ਹੈ।18ਅਤੇ ਬਲਵੰਤ ਰਾਜਿਆਂ ਨੂੰ ਵੱਢ ਸੁੱਟਿਆ,ਉਹ ਦਾ ਪਿਆਰ ਸਦਾ ਕਾਇਮ ਰਹਿੰਦਾ ਹੈ।19ਅਮੋਰੀਆਂ ਦਾ ਰਾਜਾ ਸੀਹੋਨਉਹ ਦਾ ਪਿਆਰ ਸਦਾ ਕਾਇਮ ਰਹਿੰਦਾ ਹੈ।20ਅਤੇ ਬਾਸ਼ਾਨ ਦੇ ਰਾਜਾ ਓਗ ਨੂੰਉਹ ਦਾ ਪਿਆਰ ਸਦਾ ਕਾਇਮ ਰਹਿੰਦਾ ਹੈ।21ਅਤੇ ਉਹਨਾਂ ਦੀ ਧਰਤੀ ਵਿਰਾਸਤ ਵਿੱਚ ਦਿੱਤੀ,ਉਹ ਦਾ ਪਿਆਰ ਸਦਾ ਕਾਇਮ ਰਹਿੰਦਾ ਹੈ।22ਉਹ ਦੇ ਦਾਸ ਇਸਰਾਏਲ ਲਈ ਵਿਰਾਸਤ ਵਿੱਚ।ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।
23ਜਿਸ ਨੇ ਸਾਨੂੰ ਸਾਡੇ ਮਾੜੇ ਹਲਾਤਾ ਵਿੱਚ ਸਾਨੂੰ ਚੇਤੇ ਰੱਖਿਆ,ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।24ਅਤੇ ਸਾਨੂੰ ਸਾਡੇ ਵੈਰੀਆਂ ਤੋਂ ਛੁਡਾਇਆ,ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।25ਉਹ ਹਰੇਕ ਪ੍ਰਾਣੀ ਨੂੰ ਭੋਜਨ ਦਿੰਦਾ ਹੈ,ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।
26ਅਕਾਸ਼ ਦੇ ਪਰਮੇਸ਼ਵਰ ਦਾ ਧੰਨਵਾਦ ਕਰੋ,ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

Biblica, Inc.

https://app.library.bible/content/38de522697cd8943